ਵੱਡੀ ਖ਼ਬਰ : ਅਗਲੇ 24 ਘੰਟਿਆਂ ਚ ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਹੋ ਸਕਦੀ ਹੈ ਭਾਰੀ ਬਾਰਿਸ਼ READ MORE: CLICK HERE::

ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਸੋਮਵਾਰ ਨੂੰ ਉੱਤਰੀ ਅਤੇ ਦੱਖਣੀ ਭਾਰਤ ਦੇ ਨਾਲ ਨਾਲ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਅਗਲੇ 3 ਦਿਨਾਂ ਤੱਕ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।
ਵਿਭਾਗ ਦੇ ਅਨੁਸਾਰ ਪੰਜਾਬ, ਪੂਰਬੀ ਰਾਜਸਥਾਨ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜੋਰਮ ਅਤੇ ਤ੍ਰਿਪੁਰਾ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਇਸ ਦੌਰਾਨ ਭਾਰੀ ਬਾਰਸ਼ ਹੋ ਸਕਦੀ ਹੈ।

ਇਸਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਕਿ ਦੇਸ਼ ਵਿੱਚ ਅਗਸਤ ਦੇ ਮਹੀਨੇ ਵਿੱਚ ਪਿਛਲੇ 44 ਸਾਲਾਂ ਵਿੱਚ ਸਭ ਤੋਂ ਵੱਧ ਬਾਰਸ਼ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਗਸਤ ਦੇ ਮਹੀਨੇ ਵਿੱਚ 27 ਪ੍ਰਤੀਸ਼ਤ ਵਧੇਰੇ ਬਾਰਸ਼ ਹੋਈ ਜਦੋਂਕਿ ਦੇਸ਼ ਵਿੱਚ 1 ਜੂਨ ਤੋਂ 31 ਅਗਸਤ ਤੱਕ ਆਮ ਨਾਲੋਂ 10 ਪ੍ਰਤੀਸ਼ਤ ਵਧੇਰੇ ਬਾਰਸ਼ ਹੋਈ।

Related posts

Leave a Reply