ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਕੇ.ਐੱਮ.ਐਸ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ : ਪ੍ਰਿੰਸੀਪਲ ਡਾ. ਸ਼ਬਨਮ ਕੌਰ

(ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌ. ਕੁਮਾਰ ਸੈਣੀ ਅਤੇ ਹੋਰ)

ਦਸੂਹਾ 8 ਮਾਰਚ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਚੇਅਰਮੈਨ ਚੌ. ਕੁਮਾਰ ਸੈਣੀ ਅਤੇ ਰਿਟਾਇਰ ਪ੍ਰਿੰਸੀਪਲ ਸਤੀਸ਼ ਕਾਲੀਆ ਵੱਲੋ ਕਾਲਜ ਦੇ ਪ੍ਰਿੰਸੀਪਲ ਡਾ ਸ਼ਬਨਮ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬੀਬੀ ਅਮਰ ਕੌਰ ਜੀ ਐਜੂਕੇਸ਼ਨ ਸੁਸਾਇਟੀ ਵੱਲੋਂ ਡਾ. ਬੀ.ਆਰ ਅੰਬੇਡਕਰ ਆਈ.ਟੀ ਵਿਭਾਗ ਦੀ ਅਨੀਤਾ ਰਾਣੀ (ਐਮ.ਐਸ.ਸੀ ਆਈ.ਟੀ) ਅਤੇ ਮੰਜੁਲਾ ਸੈਣੀ ਫੈਸ਼ਨ ਟੈਕਨੌਲੋਜੀ ਵਿਭਾਗ ਦੀ ਨੇਹਾ (ਬੀ.ਐੱਸ.ਸੀ ਐਫ.ਟੀ) ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਐਗਰੀਕਲਚਰ ਵਿਭਾਗ ਦੀ ਇੰਚਾਰਜ ਅੰਜਲੀ ਗੋਲਡੀ, ਲਖਵਿੰਦਰ ਕੌਰ ਪਿੰਕੀ, ਲਖਵਿੰਦਰ ਕੌਰ ਬੇਬੀ, ਕੁਸਮ ਲਤਾ, ਸਤਵੰਤ ਕੌਰ, ਅਮਨਪ੍ਰੀਤ ਕੌਰ, ਰਜਨੀਤ ਕੌਰ, ਦਿਕਸ਼ਾ ਪੁਰੀ, ਗੁਰਜੀਤ ਕੌਰ, ਗੁਰਪ੍ਰੀਤ ਕੌਰ, ਰਮਨਪ੍ਰੀਤ ਕੌਰ ਆਦਿ ਹਾਜ਼ਰ ਸਨ।

Related posts

Leave a Reply