HOSHIARPUR : ਪੰਜਾਬ ਰਾਜ ਡੀ.ਸੀ ਦਫਤਰ ਕਰਮਚਾਰੀ ਯੂਨੀਅਨ ਨੇ ਆਪਣਾ 71ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ

ਪੰਜਾਬ ਰਾਜ ਡੀ.ਸੀ ਦਫਤਰ ਕਰਮਚਾਰੀ ਯੂਨੀਅਨ ਨੇ ਆਪਣਾ 71ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ
 
– ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਅਤੇ ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ 
 
ਹੁਸ਼ਿਆਰਪੁਰ, 6 ਅਕਤੂਬਰ :
 
ਪੰਜਾਬ ਰਾਜ ਡੀ. ਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਅੱਜ ਆਪਣਾ 71ਵਾਂ ਸਥਾਪਨਾ ਦਿਵਸ ਸਥਾਨਕ ਗਰੀਨ ਫੀਲਡ ਵਿਚ ਧੂਮ-ਧਾਮ ਨਾਲ ਮਨਾਇਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਜ਼ਿਲ੍ਹਾ ਵਿਕਾਸ ਫੈਲੋ ਜ਼ੋਇਆ ਸਿਦੀਕੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
 
ਇਸ ਦੌਰਾਨ ਮੁੱਖ ਮਹਿਮਾਨ ਏ.ਡੀ.ਸੀ ਰਾਹੁਲ ਚਾਬਾ ਨੇ ਪੰਜਾਬ ਭਰ ਤੋਂ ਆਏ ਯੂਨੀਅਨ ਦੇ ਨੁਮਾਇੰਦਿਆਂ ਨੂੰ ਯੂਨੀਅਨ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਅਤੇ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਦੇ ਹਿੱਤਾਂ ਲਈ ਪ੍ਰਸ਼ਾਸਨਿਕ ਪੱਧਰ ‘ਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਮਚਾਰੀ ਕਿਸੇ ਵੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ, ਵਿੱਤ ਸਕੱਤਰ ਕਰਨਵਿੰਦਰ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਦਿਲਬਾਗ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਦੀਪਕ ਤ੍ਰੇਹਨ ਨੇ ਮੁੱਖ ਮਹਿਮਾਨ ਦਾ ਸਨਮਾਨ ਕੀਤਾ।
 
ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਗਏ ਅਤੇ ਯੂਨੀਅਨ ਆਗੂਆਂ ਨੇ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸੁਪਰਡੈਂਟ ਗ੍ਰੇਨ-1 ਆਸ਼ਾ ਰਾਣੀ ਤੋਂ ਇਲਾਵਾ ਸੂਬੇ ਦੇ ਸਮੂਹ ਜ਼ਿਲ੍ਹਿਆਂ ਤੋਂ ਡੀ.ਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।

Related posts

Leave a Reply