# HOSHIARPUR : ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਤੇ ਕੈਦੀਆਂ ਨੂੰ ਹੈਪੇਟਾਈਟਸ ਬੀ ਤੇ ਸੀ ਦੇ ਕਾਰਨ, ਲੱਛਣ

ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਤੇ ਕੈਦੀਆਂ ਨੂੰ ਹੈਪੇਟਾਈਟਸ ਬੀ ਤੇ ਸੀ ਦੇ ਕਾਰਨ, ਲੱਛਣ ਤੇ ਇਲਾਜ ਬਾਰੇ ਕੀਤਾ ਗਿਆ ਜਾਗਰੂਕ
ਹੁਸ਼ਿਆਰਪੁਰ, 2 ਅਕਤੂਬਰ: ਓ.ਓ.ਏ.ਟੀ. ਕਲੀਨਿਕ, ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਹੁਸਿਆਰਪੁਰ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਚ ਕੌਂਸਲਰ ਸੰਦੀਪ ਕੁਮਾਰੀ ਵਲੋਂ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਕੌਂਸਲਰ ਵਲੋਂ ਹੈਪੇਟਾਈਟਸ ਬੀ ਤੇ ਸੀ, ਇਸ ਦੇ ਕਾਰਨ, ਲੱਛਣਾਂ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਕੌਂਸਲਰ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਤੇ ਕੈਦੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਸੈਮੀਨਾਰ ਵਿਚ ਸੁਪਰਡੰਟ ਰਮਨਦੀਪ ਸਿੰਘ ਭੰਗੂ, ਸਹਾਇਕ ਸੁਪਰਡੰਟ ਸਰਬਜੀਤ ਸਿੰਘ ਅਤੇ ਸੁਰਿੰਦਰ ਪਾਲ ਵੀ ਮੌਜੂਦ ਸਨ। 

Related posts

Leave a Reply