HOSHIARPUR : ਗੁਰਦੁਆਰਾ ਸਾਹਿਬ ’ਚ ਹੋਏ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਪਾਵਨ ਪਵਿੱੱਤਰ ਸਰੂਪ ਅਗਨ ਭੇਟ

ਹੁਸ਼ਿਆਰਪੁਰ : ਮੇਹਟੀਆਣਾ ਅਧੀਨ ਪੈਂਦੇ ਪਿੰਡ ਹਰਖੋਵਾਲ ਦੇ ਗੁਰਦੁਆਰਾ ਸਾਹਿਬ ’ਚ ਹੋਏ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਪਾਵਨ ਪਵਿੱੱਤਰ ਸਰੂਪ ਅਗਨ ਭੇਂਟ ਹੋਣ ਦੀ ਖ਼ਬਰ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰੇ ਸਵਾ 2 ਵਜੇ ਉਸ ਨੇ ਗੁਰੂ ਘਰ ਦੇ ਅੰਦਰੋਂ ਧੂੰਆਂ ਨਿਕਲਦਾ ਦੇਖਿਆ, ਜਦੋਂ ਉਸ ਨੇ ਤਾਲਾ ਖੋਲ੍ਹਿਆ ਤਾਂ ਦੇਖਿਆ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕੀਤੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ’ਤੇ ਅੱਗ ਲੱਗੀ ਹੋਈ ਸੀ। ਇਸ ਦੌਰਾਨ  ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ, ਪਰ ਉਦੋਂ ਤਕ ਮਹਾਰਾਜ ਦਾ ਸਰੂਪ ਅਗਨ ਭੇਂਟ ਹੋ ਚੁੱਕਾ ਸੀ।

Related posts

Leave a Reply