HOSHIARPUR: ਜਿਲੇ ਵਿੱਚ ਅੱਜ ਕੋਵਿਡ-19 ਦੇ  ਨਵੇ  43 ਪਾਜੇਟਿਵ ਮਰੀਜ ਅਤੇ 03  ਮੌਤਾਂ

ਜਿਲੇ ਵਿੱਚ ਅੱਜ ਕੋਵਿਡ-19 ਦੇ  ਨਵੇ  43 ਪਾਜੇਟਿਵ ਮਰੀਜ ਅਤੇ 03  ਮੌਤਾਂ

ਹੁਸ਼ਿਆਰਪੁਰ  18  ਜੂਨ :   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3169 ਨਵੇ ਸੈਪਲ ਲੈਣ  ਨਾਲ ਅਤੇ  3269 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 37 ਨਵੇ ਪਾਜੇਟਿਵ ਕੇਸ ਅਤੇ 06 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 43 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 281175  ਹੈ  ਅਤੇ ਬਾਹਰਲੇ ਜਿਲਿਆ  ਤੋ 1986 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30161 ਹਨ । 

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 629478 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 598954 ਸੈਪਲ  ਨੈਗਟਿਵ ਹਨ ।  ਜਦ ਕਿ 3490 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ 669 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 955 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  460  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 28746 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 03 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 247  ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 32  ਬੈਡ ਖਾਲੀ ਹਨ ।

Related posts

Leave a Reply