ਮਾਸਟਰ ਕੇਡਰ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਦਿੱਤਾ ਮੰਗ ਪੱਤਰ

ਮਾਸਟਰ ਕੇਡਰ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ / ਬਟਾਲਾ (ਚੌਧਰੀ / ਅਵਿਨਾਸ਼ /ਸੰਜੀਵ ਨਈਅਰ) : ਮਾਸਟਰ ਕੇਡਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਮੰਗ ਪੱਤਰ ਸੂਬਾ ਪ੍ਰਧਾਨ ਸਰਦਾਰ ਬਲਦੇਵ ਸਿੰਘ ਬੁੱਟਰ ਜੀ ਦੀ ਪ੍ਰਧਾਨਗੀ ਹੇਠ ਕੈਬਨਿਟ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਨੂੰ ਦਿੱਤਾ ਗਿਆ, ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਨੇ ਦੱਸਿਆ ਕੇ ਪਿਛਲੇ ਕਈ ਸਾਲਾਂ ਤੋਂ ਮਾਸਟਰ ਕੇਡਰ ਦੀ ਤਰੱਕੀ ਰੁਕੀ ਹੋਈ ਹੈ।

ਉਨ੍ਹਾਂ ਨੇ ਦੱਸਿਆ ਕੇ ਸਰਕਾਰ ਵੱਲੋਂ ਸਿੱਧੀ ਭਰਤੀ ਕਰਕੇ ਮਾਸਟਰ ਕੇਡਰ ਦੀ ਤਰੱਕੀ ਦਾ ਹੱਕ ਖੋਹਿਆ ਜਾ ਰਿਹਾ ਹੈ, ਇਸ ਮੌਕੇ ਦੁਆਬਾ ਜੋਨ ਦੇ ਪ੍ਰਧਾਨ ਸੁਖਦੇਵ ਸਿੰਘ ਕਾਜਲ ਨੇ ਕਿਹਾ ਕਿ ਲਗਭਗ 20-25 ਸਾਲ ਨੌਕਰੀ ਕਰਕੇ ਵੀ ਮਾਸਟਰ ਕੇਡਰ ਤਰੱਕੀ ਤੋਂ ਵਾਝਾ ਹੈ, ਜਦ ਕਿ ਬਾਕੀ ਵਿਭਾਗਾਂ ਵਿਚ ਤਰੱਕੀ ਸਮੇਂ ਸਮੇਂ ਤੇ ਹੁੰਦੀ ਰਹਿੰਦੀ ਹੈ।

ਯੂਨੀਅਨ ਨੇ ਮੰਗ ਕੀਤੀ ਕੇ ਮਾਸਟਰ ਕੇਡਰ ਦੀਆਂ ਲੈਕਚਰਾਰ ਅਤੇ ਮੁੱਖ ਅਧਿਆਪਕ ਦੀਆਂ ਬਣਦੀਆਂ ਤਰੱਕੀਆਂ ਜਲਦੀ ਤੋਂ ਜਲਦੀ ਕੀਤੀਆਂ ਜਾਣ ਅਤੇ ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਕਰਨ ਦੀ ਬਜਾਏ ਵਿਭਾਗ ਮਾਸਟਰ ਕੇਡਰ ਦੀ ਤਰੱਕੀ ਬਤੌਰ ਮੁੱਖ ਅਧਿਆਪਕ ਅਤੇ ਲੈਕਚਰਾਰ ਕਰੇ। ਕੈਬਨਿਟ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਨੇ ਵਿਸ਼ਵਾਸ਼ ਦਵਾਇਆ ਕਿ ਉਹ ਇਸ ਸੰਬੰਧ ਵਿੱਚ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਸਿੱਖਿਆ ਮੰਤਰੀ ਨਾਲ ਗੱਲ ਕਰਨਗੇ।

ਇਸ ਮੌਕੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ, ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ, ਫਾਉਂਡਰ ਮੈਂਬਰ ਵਸ਼ਿੰਗਟਨ ਸਿੰਘ, ਸੂਬਾ ਵਿੱਤ ਸਕੱਤਰ ਰਮਨ ਕੁਮਾਰ, ਸ਼ਮਸ਼ੇਰ ਸਿੰਘ ਕਾਹਲੋਂ, ਪਰਮਿੰਦਰ ਸਿੰਘ, ਨਿਰਮਲ ਸਿੰਘ ਰਿਆੜ, ਦਲਵਿੰਦਰ ਸਿੰਘ ਗਿੱਲ, ਕਰਨੈਲ ਸਿੰਘ ਕੋਟਲੀ, ਗੁਰਮੀਤ ਸਿੰਘ ਪਾਰੋਵਾਲ, ਪਲਵਿੰਦਰ ਸਿੱਧੂ ਆਦਿ ਹਾਜ਼ਰ ਸਨ।

Related posts

Leave a Reply