#HOSHIARPUR : : NDRF, SDRF , ਪੁਲਿਸ, ਫਾਇਰ ਬ੍ਰਿਗੇਡ, ਐਂਬੂਲੈਂਸ, ਡਿਪਟੀ ਡਾਇਰੈਕਟਰ ਫੈਕਟਰੀਆਂ ਸਮੇਤ ਸਾਰੇ ਸਹਿਯੋਗੀ ਵਿਭਾਗਾਂ ਦੀਆਂ ਟੀਮਾਂ ਤਾਇਨਾਤ, ਮੌਕ ਅਭਿਆਸ

ਐਨਡੀਆਰਐਫ ਵੱਲੋਂ ਵਰਧਮਾਨ ਯਾਰਨਜ਼ ਐਂਡ ਥਰੈਡਜ ਲਿਮਟਡ ਵਿਖੇ ਕਰਵਾਇਆ ਗਿਆ ਮੌਕ ਅਭਿਆਸ

– ਐਨਡੀਆਰਐਫ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਅਭਿਆਸ ’ਚ ਲਿਆ ਭਾਗ

ਹੁਸ਼ਿਆਰਪੁਰ, 14 ਨਵੰਬਰ: 07 ਬਟਾਲੀਅਨ ਐਨਡੀਆਰਐਫ ਬਠਿੰਡਾ ਵੱਲੋਂ ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਟਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਕ ਮੌਕ ਅਭਿਆਸ ਕਰਵਾਇਆ ਗਿਆ। ਇਸ ਮੌਕੇ ਐਨਡੀਆਰਐਫ, ਐਸਡੀਆਰਐਫ, ਪੁਲਿਸ, ਫਾਇਰ ਬ੍ਰਿਗੇਡ, ਐਂਬੂਲੈਂਸ, ਡਿਪਟੀ ਡਾਇਰੈਕਟਰ ਫੈਕਟਰੀਆਂ ਸਮੇਤ ਸਾਰੇ ਸਹਿਯੋਗੀ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਸਨ। ਇਸ ਦੌਰਾਨ ਫੈਕਟਰੀ ਵਿੱਚ ਗੈਸ ਲੀਕੇਜ ਸਬੰਧੀ ਇੱਕ ਮੌਕ ਅਭਿਆਸ ਕਰਵਾਇਆ ਗਿਆ।

ਜਾਣਕਾਰੀ ਦਿੰਦਿਆਂ ਐਨਡੀਆਰਐਫ ਦੇ ਸਹਾਇਕ ਕਮਾਂਡੈਂਟ ਡੁਗਰ ਲਾਲ ਜਾਖੜ ਅਤੇ ਇੰਸਪੈਕਟਰ ਅਮਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੌਕ ਅਭਿਆਸ ਤੋਂ ਪਹਿਲਾਂ ਵਿਭਾਗਾਂ ਨਾਲ ਓਰੀਐਂਟੇਸ਼ਨ ਅਤੇ ਤਾਲਮੇਲ-ਕਮ-ਟੇਬਲ ਟਾਪ ਐਕਸਰਸਾਈਜ ਕਰ ਲਈ ਗਈ ਸੀ। ਉਨ੍ਹਾਂ ਦੱਸਿਆ ਕਿ ਸੀਆਰਬੀਐਨ (ਰਸਾਇਣਕ, ਰੇਡੀਓਲਾਜੀਕਲ, ਜੈਵਿਕ ਅਤੇ ਪਰਮਾਣੂ) ਮੌਕ ਅਭਿਆਸ ਵਿਸ਼ੇਸ਼ ਤੌਰ ’ਤੇ ਜਾਗਰੂਕਤਾ ਅਤੇ ਤਾਲਮੇਲ ਨੂੰ ਉਤਸ਼ਾਹਿਤ ਕਰਨ ਲਈ, ਖਾਸ ਕਰਕੇ ਉਦਯੋਗਿਕ ਸੁਰੱਖਿਆ ਦੇ ਨਜ਼ਰੀਏ ਤੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਵੱਖ-ਵੱਖ ਸਰਕਾਰੀ ਅਤੇ ਉਦਯੋਗਿਕ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ, ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਉਨ੍ਹਾਂ ਦੀਆਂ ਤਿਆਰੀਆਂ ਨੂੰ ਵਧਾਉਣਾ ਅਤੇ ਸੰਭਾਵੀ ਖਤਰਿਆਂ ਤੋਂ ਜਨਤਾ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਮੌਕ ਅਭਿਆਸ ਲਈ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਰਧਮਾਨ ਯਾਰਨਜ਼ ਐਂਡ ਥਰਿੱਡਜ਼ ਲਿਮਟਿਡ ਦਾ ਧੰਨਵਾਦ ਕੀਤਾ।

Related posts

Leave a Reply