ਬਲਾਕ ਪੱਧਰੀ ਆਨਲਾਈਨ ਪੋਸਟਰ ਮੇਕਿੰਗ ਵਿੱਚ ਪ੍ਰੀਆ ਅਤੇ ਸ਼ਬਦ ਗਾਇਨ ਮੁਕਾਬਲੇ ‘ਚ ਹਰਮਨਪ੍ਰੀਤ ਕੌਰ ਰਹੀਆਂ ਦੂਜੇ ਸਥਾਨ ਤੇ

ਸਕੂਲ ਮੁੱਖੀ ਤੇ ਸਰਪੰਚ ਵਲੋਂ ਦੋਵਾਂ ਵਿਦਿਆਰਥਣਾਂ ਨੂੰ ਮਿਲੀ ਮੁਬਾਰਕਬਾਦ ਤੇ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ

ਗੜ੍ਹਦੀਵਾਲਾ 3 ਅਕਤੂਬਰ (ਚੌਧਰੀ) : ਪੰਜਾਬ ਦੇ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਜੀ ਦੇ ਦਿਸਾ ਨਿਰਦੇਸ਼ਾ ਤੇ ਜਿਲ੍ਹਾ ਸਿੱਖਿਆ ਅਫਸਰ ਸੰਜੀਵ ਗੌਤਮ,ਉਪ ਜਿਲ੍ਹਾ ਸਿੱਖਿਆ ਅਫਸਰ ਸੁਖਵਿੰਦਰ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਰਾਕੇਸ਼ ਕੁਮਾਰ ਦੀ ਦੇਖਰੇਖ ਹੇਠ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ 400 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜੋ ਆਨਲਾਈਨ ਪੋਸਟਰ ਮੇਕਿੰਗ ਅਤੇ ਸਬਦ ਗਾਣ ਮੁਕਾਬਲੇ ਕਰਵਾਏ ਜਾ ਰਹੇ ਹਨ।

ਉਨ੍ਹਾਂ ਮੁਕਾਬਲਿਆਂ ਵਿੱਚ ਸ਼ਹੀਦ ਕੰਸਟੇਬਲ ਨਰਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਮਸਤੀਵਾਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਪ੍ਰੀਆ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਬਲਾਕ ਪੱਧਰ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਸਬਦ ਗਾਣ ਮੁਕਾਬਲੇ ਵਿੱਚ ਬਲਾਕ ਪੱਧਰ ਤੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਨ੍ਹਾਂ ਵਿਦਿਆਰਥਣਾਂ ਨੂੰ ਅੱਜ ਸਕੂਲ ਵਿੱਚ ਸਕੂਲ ਮੁੱਖੀ ਹਰਿਮੰਦਰ ਕੁਮਾਰ,ਸਰਪੰਚ ਕਸ਼ਮੀਰ ਸਿੰਘ ਮਸਤੀਵਾਲ ਅਤੇ ਸਮੂਹ ਸਕੂਲ ਸਟਾਫ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਮੁੱਖੀ ਵੱਲੋਂ ਤੇ ਸਰਪੰਚ ਕਸ਼ਮੀਰ ਸਿੰਘ ਵੱਲੋਂ ਇਨ੍ਹਾਂ ਦੋਵਾਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਅੱਗੇ ਤੋਂ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਦੇ ਨਾਲ ਹੀ ਪੀ ਟੀ ਆਈ ਰਛਪਾਲ ਸਿੰਘ ਨੂੰ ਵੀ ਮੁਬਾਰਕਬਾਦ ਦਿੱਤੀ,ਕਿਉਂਕਿ ਸਕੂਲ ਵਿੱਚ ਡਰਾਇੰਗ ਵਿਸ਼ਾ ਪੀ ਟੀ ਆਈ ਰਛਪਾਲ ਸਿੰਘ ਹੀ ਪੜ੍ਹਾ ਰਹੇ ਹਨ।ਪੰਜਾਬੀ ਮਾਸਟਰ ਰਸ਼ਪਾਲ ਸਿੰਘ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ ਬੱਚਿਆਂ ਨੂੰ ਸਬਦ ਗਾਣ ਦੀ ਸਿਖਲਾਈ ਦਿੱਤੀ।ਇਸ ਮੌਕੇ ਤੇ ਪੀ ਟੀ ਆਈ ਰਛਪਾਲ ਸਿੰਘ,ਮੈਡਮ ਹਰਭਜਨ ਕੌਰ, ਮੈਡਮ ਅੰਜੂ ਬਾਲਾ,ਦਵਿੰਦਰਪਾਲ ਸਿੰਘ,ਪੰਜਾਬੀ ਮਾਸਟਰ ਰਸ਼ਪਾਲ ਸਿੰਘ ਅਤੇ ਬੱਚਿਆਂ ਦੇ ਮਾਤਾ ਪਿਤਾ ਹਾਜਰ ਸਨ।

Related posts

Leave a Reply