BREAKING..ਗੜ੍ਹਦੀਵਾਲਾ ਚ ਕਿਸਾਨਾਂ ਦੇ ਹੱਕ ਵਿੱਚ ਮੁੱਖ ਬੁਲਾਰੇ ਪਰਮਪਾਲ ਸਿੰਘ ਜੀ ਅਤੇ ਭਾਈ ਵੀਰ ਸਿੰਘ ਪੰਡਾਲ ਚ ਪਹੁੰਚੇ

ਗੜ੍ਹਦੀਵਾਲਾ 1 ਨਵੰਬਰ (ਚੌਧਰੀ) :ਬਾਬਾ ਦੀਪ ਸਿੰਘ ਸੇਵਾਦਲ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਪਿੰਡ ਗੋਂਦਪੁਰ ਨਜਦੀਕ ਪੰਜਾਬ ਨੈਸ਼ਨਲ ਬੈਂਕ ਦੇ ਕੇਂਦਰ ਸਰਕਾਰ ਦੇ ਖ਼ਿਲਾਫ਼ ਇੱਕ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ। ਜਿਸ ਵਿੱਚ ਮੁੱਖ ਬੁਲਾਰੇ ਪਰਮਪਾਲ ਸਿੰਘ ਜੀ ਅਤੇ ਭਾਈ ਵੀਰ ਸਿੰਘ ਪੰਡਾਲ ਚ ਪਹੁੰਚ ਕੇ ਸੰਗਤਾਂ ਨੂੰ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਕਿਹਾ ਕਿ ਅਸੀਂ ਗੁਰੂ ਗੋਬਿੰਦ ਸਿੰਘ ਦੇ ਪੁੱਤਰ ਹਾਂ ਆਪਣਾ ਹੱਕ ਲੈਣਾ ਜਾਣਦੇ ਹਾਂ ਅਤੇ ਹੱਕ ਲੈਕੇ ਹੀ ਰਹਾਂਗਾ।

Related posts

Leave a Reply