ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ 2 ਮੌਤਾਂ,24 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰਪੁਰ ਜਿਲੇ ਵਿੱਚ  24 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ 7672 ਪੁੱਜੀ ,2 ਮੌਤਾਂ ਹੋਣ ਨਾਲ ਕੁੱਲ ਮੌਤਾਂ ਹੋਈਆਂ 306

ਹੁਸ਼ਿਆਰੁਪੁਰ 27 ਦਸੰਬਰ (ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 653  ਨਵੇ ਸੈਪਲ ਲੈਣ  ਨਾਲ ਅਤੇ 862 ਸੈਪਲਾਂ ਦੀ ਰਿਪੋਟ  ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 24 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7672 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 229445 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 221566 ਸੈਪਲ  ਨੈਗਟਿਵ,ਜੱਦ ਕਿ 1557 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ 306 ਗਿਣਤੀ  ਹੈ । ਐਕਟਿਵ ਕੇਸਾ ਦੀ ਗਿਣਤੀ 146  ਹੈ,  ਠੀਕ ਹੋ ਕਿ ਘਰ ਗਏ ਮਰੀਜਾੰ ਦੀ ਗਿਣਤੀ 7220 ਹੋ ਗਈ ਹੈ । 

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 24 ਪਾਜੇਟਿਵ ਕੇਸ ਨਵੇਂ ਹਨ ।ਹੁਸ਼ਿਆਰਪੁਰ ਸ਼ਹਿਰ 9 ਕੇਸ ਸਬੰਧਿਤ ਹਨ ਜਦ ਕੇ ਬਾਕੀ ਪੀ ਐਚ ਸੀ ਦੇ15 ਪਾਜਿਟਵ ਮਰੀਜ ਹਨ।ਦੋ ਮੌਤ ਕੋਰੋਨਾ ਦੀ ਬਿਮਾਰੀ  ਨਾਲ ਹੋਈਆਂ ਹਨ (1) 86 ਸਾਲਾ ਵਿਆਕਤੀ ਤਲਵ਼ੰਡੀ ਡੱਡੀਆਂ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ ,(2) 42 ਸਾਲਾ ਵਿਆਕਤੀ ਵਾਸੀ ਬਹਿਬਲ ਮੰਝ ਮੌਤ ਡੀ ਐਮ ਸੀ ਲੁਧਿਆਣਾ ਵਿਖੇ ਹੋਈ ਹੈ ।  

ਸਿਵਲ ਸਰਜਨ ਨੇ ਲੋਕਾ ਨੂੰ  ਅਪੀਲ ਕਰਦਿਆ ਕਿਹਾ ਕਿ ਕੋਵਿਡ- 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਹੈ, ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ,  ਸਾਨੂੰ ਸਾਰਿਆ ਨੂੰ ਮਾਸਿਕ ਲਗਾਉਣਾ ਜਰੂਰੀ ਹੈ ।

Related posts

Leave a Reply