ਲੇਟੈਸਟ: ਪਠਾਨਕੋਟ ਵਿੱਚ ਸਨੀਵਾਰ ਨੂੰ 28 ਹੋਰ ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ

ਜਿਲ•ਾ ਪਠਾਨਕੋਟ ਵਿੱਚ 555  ਕਰੋਨਾ ਪਾਜੀਟਿਵ, 377 ਲੋਕ ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 165
ਕਰੋਨਾ ਤੋਂ ਬਚਾਓ ਲਈ ਦਿੱਤੀਆਂ ਹਦਾਇਤਾਂ ਦੀ ਕਰੋ ਪਾਲਣਾ

ਪਠਾਨਕੋਟ, 8 ਅਗਸਤ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) ਜਿਲ•ਾ ਪਠਾਨਕੋਟ ਵਿੱਚ ਸਨੀਵਾਰ ਨੂੰ 28 ਹੋਰ ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਅੱਜ ਸਰਕਾਰ ਦੀ ਡਿਸਚਾਰਜ ਪਾਲਿਸੀ ਦੇ ਅਧੀਨ 36 ਲੋਕ ਜਿਨ•ਾਂ ਵਿੱਚ ਕਰੋਨਾ ਦਾ ਕਿਸੇ ਪ੍ਰਕਾਰ ਦਾ ਕੋਈ ਲੱਛਣ ਨਹੀਂ ਪਾਇਆ ਗਿਆ ਅਤੇ ਉਨ•ਾਂ ਵੱਲੋਂ ਨਿਰਧਾਰਤ ਸਮਾਂ ਪੂਰਾ ਕਰਨ ਤੇ ਉਨ•ਾਂ ਨੂੰ ਆਪਣੇ ਘਰ•ਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
ਉਨ•ਾਂ ਕਿਹਾ ਕਿ ਕਰੋਨਾ ਤੋਂ ਬਚਾਓ ਇੱਕ ਹੀ ਤਰੀਕੇ ਨਾਲ ਹੋ ਸਕਦਾ ਹੈ ਕਿ ਅਸੀਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ। ਆਪਣੇ ਰਿਸਤੇਦਾਰਾਂ, ਨਜਦੀਕੀਆਂ ਨੂੰ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਜਾਗਰੁਕ ਕਰੀਏ।
ਉਨ•ਾਂ ਦੱਸਿਆ ਕਿ ਹੁਣ ਜਿਲ•ਾ ਪਠਾਨਕੋਟ ਵਿੱਚ ਸਨੀਵਾਰ ਨੂੰ555 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨ•ਾਂ ਵਿੱਚੋਂ 377 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ•ਾ ਦੱਸਿਆ ਕਿ ਇਸ ਸਮੇਂ ਜਿਲ•ਾ ਪਠਾਨਕੋਟ ਵਿੱਚ 165 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 13 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।  ਉਨ•ਾਂ ਦੱਸਿਆ ਕਿ ਅੱਜ ਜਿਨ•ਾਂ 28 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨ•ਾਂ ਵਿੱਚੋਂ 1 ਨੋਸਹਿਰਾ ਖੁਰਦ, 1 ਝੇਲਾ ਆਮਦਾ, 1 ਸਿਹੋੜਾ, 2 ਕੋਟ ਭੱਟੀਆਂ, 6 ਚੱਕ ਸਰੀਫ,1 ਸਾਹਪੁਰ ਚੋਕ,1 ਸਰਾਈ ਮੁਹੱਲਾ, 2 ਆਰਮੀ ਹਸਪਤਾਲ,1 ਬਾਵਾ ਮੁਹੱਲਾ, 1 ਸੈਲੀ ਕੁਲੀਆਂ,1 ਗ੍ਰੀਨ ਸਿਟੀ ਸੋਸਾਇਟੀ, 1 ਸੁੰਦਰ ਨਗਰ, 2 ਮੁਹੱਲਾ ਸੇਖਾਂ, 1 ਕਟਾਰੂਚੱਕ ਅਤੇ ਹੋਰ ਪਠਾਨਕੋਟ ਸਿਟੀ ਦੇ ਵੱਖ ਵੱਖ ਮੁਹੱਲਿਆਂ ਤੋਂ ਹਨ।
 



 
 
 
 
Attachments area
 
 
 

Related posts

Leave a Reply