ਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਵਿਖੇ ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਤੀਕਸ਼ਿਨ ਸੂਦ ਦੇ ਘਰ ਗੋਹਾ  ਸੁੱਟਣ ਵਾਲੇ ਟਾਂਡਾ ਖੇਤਰ ਦੇ ਨੌਜਵਾਨਾਂ ਖ਼ਿਲਾਫ਼ ਧਾਰਾ 307 ਹਟਾਉਣ ਦੇ ਨਿਰਦੇਸ਼ ਦਿੱਤੇ, ਐਸ.ਐਚ.ਓ. ਦਾ ਤਬਾਦਲਾ ਕਰਨ ਦੇ ਆਦੇਸ਼ ਵੀ ਜਾਰੀ

ਹੁਸ਼ਿਆਰਪੁਰ / ਚੰਡੀਗੜ੍ਹ (ਪਰਮਿੰਦਰ ਸਿੰਘ, ਹਰਦੇਵ ਮਾਨ ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਵਿਖੇ ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਤੀਕਸ਼ਿਨ ਸੂਦ ਦੇ ਘਰ ਗੋਹਾ  ਸੁੱਟਣ ਵਾਲੇ ਟਾਂਡਾ ਖੇਤਰ ਦੇ ਨੌਜਵਾਨਾਂ ਖ਼ਿਲਾਫ਼ ਧਾਰਾ 307 ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਸ.ਐਚ.ਓ. ਦਾ ਤਬਾਦਲਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ  ਹਨ.

ਐਸ.ਐਚ.ਓ. ਵਲੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਭਾਜਪਾ ਲੀਡਰ ਤੀਕਸ਼ਨ ਸੂਦ ਦੇ ਘਰ ਗੋਬਰ ਸੁੱਟਣ ਵਾਲੇ ਨੌਜਵਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਇਹ ਫੈਸਲਾ ਪੰਜਾਬ ਸਰਕਾਰ ਨੇ ਲਿਆ ਹੈ। ਦੱਸ ਦੇਈਏ ਕਿ ਪਿੰਡ ਵਾਸੀਆਂ ਨੇ ਇਸ ਮਾਮਲੇ ਵਿੱਚ ਟਾਂਡਾ ਖੇਤਰ ਦੇ ਨੌਜਵਾਨਾਂ ਖ਼ਿਲਾਫ਼ ਦਰਜ ਕੇਸ ਦਾ ਵਿਰੋਧ ਕਰਦਿਆਂ ਕੱਲ੍ਹ ਤੱਕ ਕੇਸ ਰੱਦ ਕਰਨ ਦਾ ਅਲਟੀਮੇਟਮ ਦਿੱਤਾ ਸੀ।

Related posts

Leave a Reply