ਅੰਤ੍ਰਿੰਗ ਕਮੇਟੀ ਮੈਂਬਰ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਦਾ ਖ਼ਾਲਸਾ ਕਾਲਜ ਵਿਖੇ ਸਨਮਾਨ

ਗੜਸ਼ੰਕਰ (ਅਸ਼ਵਨੀ ਸ਼ਰਮਾ) ਸ਼੍ਰੋਮਣੀ ਕਮੇਟੀ ਮੈਂਬਰ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਦਾ ਅੰਤ੍ਰਿੰਗ ਕਮੇਟੀ ਮੈਂਬਰ ਬਣਨ ‘ਤੇ ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਸਟਾਫ਼ ਵਲੋਂ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਪਾਲ ਸਿੰਘ ਤੇ ਸਟਾਫ਼ ਮੈਂਬਰਾਂ ਨੇ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਅਤੇ ਬੀਬੀ ਸੁਰਿੰਦਰ ਕੌਰ ਦਾ ਸਿਰੋਪਾਓ ਨਾਲ ਸਨਮਾਨ ਕਰਦਿਆਂ ਉਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਨ ‘ਤੇ ਵਧਾਈ ਦਿੱਤੀ ਗਈ। ਇਸ ਮੌਕੇ ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਬੀਬੀ ਜਗੀਰ ਕੌਰ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਨੂੰ ਚੁਸਤ-ਦਰੁਸਤ ਕਰਨ ਲਈ
ਲਗਾਤਾਰ ਕਦਮ ਪੁੱਟੇ ਜਾ ਰਹੇ ਹਨ ਤੇ ਪਿਛਲੀਆਂ ਕਮੀਆਂ ਨੂੰ ਸੁਧਾਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ‘ਚ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੀਡੀਆ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪੰਥ ਅਤੇ ਸਮਾਜ ਲਈ ਕੀਤੇ ਜਾ ਰਹੇ ਉਸਾਰੇ ਕਾਰਜਾਂ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਸ਼੍ਰੋਮਣੀ ਕਮੇਟੀ ਆਪਣੇ ਮਿਸ਼ਨ ਵਿਚ ਸਫਲ ਹੋ ਸਕੇ। ਉਨ੍ਹਾਂ ਸੰਗਤਾਂ ਸੰਗਤਾਂ ਤੋਂ ਵੀ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਕੰਵਰਜੀਤ ਸਿੰਘ, ਪ੍ਰੋ. ਕੰਵਰ ਕੁਲਵੰਤ ਸਿੰਘ, ਪ੍ਰੋ. ਮੋਨਿਕਾ ਚੇਤੁਲ, ਪ੍ਰੋ. ਅਰਵਿੰਦਰ ਸਿੰਘ, ਸੁਪਰਡੈਂਟ ਪਰਮਿੰਦਰ ਸਿੰਘ ਤੇ ਹੋਰ ਹਾਜ਼ਰ ਹੋਏ।

Related posts

Leave a Reply