ਕੌਮਾਂਤਰੀ ਮਹਿਲਾ ਦਿਵਸ ਮੌਕੇ ਪੁਲਿਸ ਲਾਈਨ ’ਚ ਸਿਹਤ ਅਤੇ ਵੈਲਨੈਸ ਸੈਂਟਰ ਦੀ ਸ਼ੁਰੂਆਤ

ਕੌਮਾਂਤਰੀ ਮਹਿਲਾ ਦਿਵਸ ਮੌਕੇ ਪੁਲਿਸ ਲਾਈਨ ’ਚ ਸਿਹਤ ਅਤੇ ਵੈਲਨੈਸ ਸੈਂਟਰ ਦੀ ਸ਼ੁਰੂਆਤ
ਐਸ.ਐਸ.ਪੀ. ਨੇ ਮਹਿਲਾ ਡੀ.ਐਸ.ਪੀ. ਮਾਧਵੀ ਸ਼ਰਮਾ ਤੋਂ ਸੈਂਟਰ ਦੀ ਸ਼ੁਰੂਆਤ ਕਰਾਈ
ਸ਼ਿੱਦਤ ਅਤੇ ਤਨਦੇਹੀ ਨਾਲ ਡਿਊਟੀ ਕਰਨ ਲਈ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਸ਼ਲਾਘਾ
ਮਹਿਲਾ ਪੁਲਿਸ ਮੁਲਾਜ਼ਮਾਂ ਲਈ ਯੋਗਾ ਸੈਸ਼ਨ ਅਤੇ ਵਿਸ਼ੇਸ਼ ਮੁਫ਼ਤ ਸਿਹਤ ਜਾਂਚ ਕੈਂਪ ਲਾਇਆ
ਹੁਸ਼ਿਆਰਪੁਰ, 8 ਮਾਰਚ: ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਵਲੋਂ ਸਥਾਨਕ ਪੁਲਿਸ ਲਾਈਨ ਵਿੱਚ ਸਿਹਤ ਅਤੇ ਵੈਲਨੈਸ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਜਿਥੇ ਕਿ ਮਹਿਲਾ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਆਪਣੇ-ਆਪ ਨੂੰ ਸਿਹਤਮੰਦ ਰੱਖਣ ਲਈ ਯੋਗਾ, ਵਰਜਿਸ਼ ਆਦਿ ਕਰ ਸਕਣਗੇ। ਇਸ ਮੌਕੇ ਮਹਿਲਾ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਵਿਸ਼ੇਸ਼ ਤੌਰ ’ਤੇ ਯੋਗਾ ਸੈਸ਼ਨ ਵੀ ਕਰਵਾਇਆ ਗਿਆ।  
  ਹੁਸ਼ਿਆਰਪੁਰ ਪੁਲਿਸ ਵਿੱਚ ਤਾਇਨਾਤ ਮਹਿਲਾ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸਹੂਲਤ ਲਈ ਪੁਲਿਸ ਲਾਈਨ ਹਸਪਤਾਲ ਵਿੱਚ ਵਿਸ਼ੇਸ਼ ਜਾਂਚ ਕੈਂਪ ਵੀ ਲਾਇਆ ਗਿਆ ਜਿਥੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਵਲੋਂ ਮੁਫ਼ਤ ਚੈਕਅਪ ਕੀਤਾ ਗਿਆ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਇਸ ਸੈਂਟਰ ਦੀ ਸ਼ੁਰੂਆਤ ਡੀ.ਐਸ.ਪੀ. ਮਾਧਵੀ ਸ਼ਰਮਾ ਤੋਂ ਕਰਵਾਉਂਦਿਆਂ ਮਹਿਲਾ ਪੁਲਿਸ ਮੁਲਾਜ਼ਮਾਂ ਵਲੋਂ ਪੂਰੀ ਸ਼ਿੱਦਤ ਨਾਲ ਨਿਭਾਈ ਜਾ ਰਹੀ ਡਿਊਟੀ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਭÎਵਿੱਖ ਵਿੱਚ ਹੋਰ ਵੀ ਚੰਗੇਰੇ ਅਤੇ ਸੁਚੱਜੇ ਢੰਗ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਮਹਿਲਾ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਲਾਮਿਸਾਲ ਸੇਵਾਵਾਂ ਔਰਤਾਂ ਵਿਰੁੱਧ ਹੋਣ ਵਾਲੇ ਜ਼ੁਰਮਾਂ ਦੇ ਖਾਤਮੇ ਲਈ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ ਜੋ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਤਿ ਜ਼ਰੂਰੀ ਹਨ।
ਪੁਲਿਸ ਲਾਈਨ ਵਿੱਚ ਸ਼ੁਰੂ ਕੀਤੇ ਸੈਂਟਰ ਸਬੰਧੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਇਥੇ ਜਿੰਮ, ਫਿਜਿਊਥਰੈਪੀ, ਕੌਂਸÇਲੰਗ ਰੂਮ ਅਤੇ ਕਰਾਸ ਫਿੱਟ ਟਰੇਨਿੰਗ ਉਪਲਬੱਧ ਹੈ ਅਤੇ ਮਹਿਲਾ ਮੁਲਾਜ਼ਮਾਂ ਲਈ ਵਿਸ਼ੇਸ਼ ਸਮਾਂ ਨਿਸ਼ਚਿਤ ਕੀਤਾ ਗਿਆ ਹੈ ਤਾਂ ਜੋ ਉਹ ਆਪਣੇ-ਆਪ ਨੂੰ ਸਿਹਤਮੰਦ ਅਤੇ ਚੁਸਤ-ਦਰੁੱਸਤ ਰੱਖ ਸਕਣ।  
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਪੁਲਿਸ ਲਾਈਨ ਹਸਪਤਾਲ ਵਿੱਚ ਲਾਏ ਮੁਫ਼ਤ ਸਿਹਤ ਜਾਂਚ ਕੈਂਪ ਦੌਰਾਨ ਡਾ. ਸ਼ੈਫਾਲੀ ਨੇ 120 ਦੇ ਕਰੀਬ ਮਹਿਲਾ ਮੁਲਾਜ਼ਮਾਂ ਦਾ ਚੈਕਅਪ ਕੀਤਾ ਅਤੇ ਲੋੜੀਂਦੀ ਦਵਾਈ ਦਿੱਤੀ। ਉਨ੍ਹਾਂ ਦੱਸਿਆ ਕਿ ਬਾਕੀ ਮਹਿਲਾ ਮੁਲਾਜ਼ਮਾਂ ਦਾ ਵੀ ਮੁਫ਼ਤ ਚੈਕਅਪ ਕਰਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. ਪੀ.ਬੀ.ਆਈ. ਮਨਦੀਪ ਸਿੰਘ, ਡੀ.ਐਸ.ਪੀ. (ਐਚ) ਗੁਰਪ੍ਰੀਤ ਸਿੰਘ ਗਿੱਲ, ਡੀ.ਐਸ.ਪੀ. ਕੰਟਰੋਲ ਰੂਮ ਅਮਰ ਨਾਥ, ਡੀ.ਐਸ.ਪੀ. ਪੀ.ਬੀ.ਆਈ. ਪ੍ਰੇਮ ਸਿੰਘ, ਡੀ.ਐਸ.ਪੀ. ਜਸਪ੍ਰੀਤ ਸਿੰਘ, ਡੀ.ਐਸ.ਪੀ. ਸਪੈਸ਼ਲ ਬਰਾਂਚ ਸਤਿੰਦਰ ਚੱਢਾ, ਪੁਲਿਸ ਲਾਈਨ ਹਸਪਤਾਲ ਦੇ ਐਸ.ਐਮ.ਓ. ਡਾ. ਲਖਵੀਰ ਸਿੰਘ ਆਦਿ ਮੌਜੂਦ ਸਨ।

Related posts

Leave a Reply