#Jathedar Giani Harpreet Singh : ਜੇਕਰ ਸਰਕਾਰ ਸਿੱਖ ਨੌਜਵਾਨਾਂ ਰਿਹਾਅ ਨਹੀਂ ਕਰਦੀ ਤਾਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਵਹੀਰ ਕੱਢ ਕੇ ਪੂਰੀ ਦੁਨੀਆ ਨੂੰ ਦੱਸਿਆ ਜਾਏਗਾ ਕਿ ਸਿੱਖਾਂ ਨਾਲ ਵਧੀਕੀਆਂ

AMRITSAR : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ।  ਜਥੇਦਾਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਸਿੱਖ ਨੌਜਵਾਨਾਂ ਰਿਹਾਅ ਨਹੀਂ ਕਰਦੀ ਤਾਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਵਹੀਰ ਕੱਢ ਕੇ ਪੂਰੀ ਦੁਨੀਆ ਨੂੰ ਦੱਸਿਆ ਜਾਏਗਾ ਕਿ ਸਿੱਖਾਂ ਨਾਲ ਵਧੀਕੀਆਂ ਹੋ ਰਹੀਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ 29 ਮਾਰਚ ਨੂੰ ਦੇਸ਼-ਵਿਦੇਸ਼ ਦੇ ਸਿੱਖ ਆਪਣੇ ਵਾਹਨਾਂ ਉੱਪਰ ਮਹਾਰਾਜਾ ਰਣਜੀਤ ਸਿੰਘ ਵੇਲੇ ਦਾ ਕੇਸਰੀ ਨਿਸ਼ਾਨ ਲਾਉਣ। ਇਸ ਤੋਂ ਇਲਾਵਾ ਪਿਛਲੇ ਦਿਨਾਂ ਵਿੱਚ ਜਿਹੜੇ ਨਿਊਜ਼ ਚੈਨਲਾਂ ਨੇ ਸਿੱਖ ਕੌਮ ਬਾਰੇ ਗਲਤ ਖਬਰਾਂ ਨਸ਼ਰ ਕੀਤੀਆਂ, ਉਨ੍ਹਾਂ ਖਿਲਾਫ ਕੇਸ ਕੀਤਾ ਜਾਏਗਾ।

Related posts

Leave a Reply