LATEST: ਸਿਰਸਾ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਦੋਸ਼ ਵਿੱਚ ਚਾਰ ਗ੍ਰਿਫ਼ਤਾਰ

ਸਿਰਸਾ: ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਖੇਤਰ ਵਿੱਚ ਇੱਕ ਪਿੰਡ ਦੀ ਚੋਪਾਲ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਦੋਸ਼ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹਰਿਆਣਾ ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਕਿ ਚਾਰ ਸ਼ਰਾਰਤੀ ਅਨਸਰਾਂ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਭੰਗ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਦੋ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਅਤੇ ਦੋ ਲੋਕਾਂ ਨੇ ਆਪਣੇ ਫੋਨ ਵਿਚੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ।

ਪੁੱਛਗਿੱਛ ਦੌਰਾਨ ਇੱਕ ਦੋਸ਼ੀ ਨੇ ਇਸ ਵਾਰਦਾਤ ਵਿੱਚ ਸ਼ਾਮਲ ਹੋਣ ਦਾ ਜੁਰਮ ਕਬੂਲਿਆ ਹੈ । ਬੁਲਾਰੇ ਨੇ ਦੱਸਿਆ ਕਿ ਕਾਲਾਂਵਾਲੀ ਥਾਣੇ ਵਿੱਚ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

Related posts

Leave a Reply