#KISAAN ANDOLAN : ਦਿੱਲੀ ਦੇ (TIKRI BORDER) ਤੇ ਪੰਜਾਬ ਦੀਆਂ 3 ਕਿਸਾਨ ਔਰਤਾਂ ਦੀ ਦਰਦਨਾਕ ਮੌਤ

ਦਿੱਲੀ : ਦਿੱਲੀ ਦੇ (TIKRI BORDER) ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ( ਟਿੱਪਰ) ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ ਹਨ। ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਵਸਨੀਕ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਲਈ ਗਈਆਂ ਹੋਈਆਂ ਸਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮਿ੍ਤਕ ਔਰਤਾਂ ਵਿਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ (58), ਗੁਰਮੇਲ ਕੌਰ ਪਤਨੀ ਭੋਲਾ ਸਿੰਘ ( 60), ਛਿੰਦਰ ਕੌਰ ਪਤਨੀ ਭਾਨ ਸਿੰਘ ( 61) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ, ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

Ads by Jagran.TV

Related posts

Leave a Reply