#Lakhimpur Kheri Incident video: ਲਖੀਮਪੁਰ ਖੀਰੀ ਹਿੰਸਾ ਦੀ ਦਰਦਨਾਕ ਵੀਡੀਓ ਵਾਇਰਲ, ਕਿਸਾਨਾਂ ਨੂੰ ਕੁਚਲਦੀ ਨਿਕਲੀ ਜੀਪ

ਲਖੀਮਪੁਰ ਖੀਰੀ: ਲਖੀਮਪੁਰ ਖੀਰੀ ਚ ਹੋਈ ਹਿੰਸਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਦੋ ਵਾਹਨ ਆ ਰਹੇ ਹਨ ਅਤੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਕੁਚਲ ਕੇ ਅੱਗੇ ਵੱਧਦੇ ਹਨ।  ਪੁਲਿਸ ਵੱਲੋਂ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।

ਵੀਡੀਓ ਵਿੱਚ ਕਿਸਾਨਾਂ ਨੂੰ ਕੁਚਲਣ ਵਾਲੀ ਪਹਿਲੀ ਗੱਡੀ ਥਾਰ ਜੀਪ ਸੀ ਜਦੋਂ ਕਿ ਦੂਜੀ ਗੱਡੀ ਟੋਇਟਾ ਫਾਰਚੂਨਰ ਸੀ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸਮੇਤ ਸਾਰੇ ਵਿਰੋਧੀ ਨੇਤਾਵਾਂ ਨੇ ਇਸ ਦਰਦਨਾਕ ਵੀਡੀਓ ਨੂੰ ਸਾਂਝਾ ਕਰਕੇ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਹਨ। ਵੀਡੀਓ ਸ਼ੇਅਰ ਕਰਦਿਆਂ ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ, ‘ਨਰਿੰਦਰ ਮੋਦੀਤੁਹਾਡੀ ਸਰਕਾਰ ਨੇ ਮੈਨੂੰ ਬਗੈਰ ਕਿਸੇ ਆਦੇਸ਼ ਅਤੇ ਐਫਆਈਆਰ ਦੇ ਪਿਛਲੇ 28 ਘੰਟਿਆਂ ਤੋਂ ਹਿਰਾਸਤ ਵਿੱਚ ਰੱਖਿਆ ਹੈ। ਅੰਨਾਦਾਤਾ ਨੂੰ ਕੁਚਲਣ ਵਾਲੇ ਇਸ ਵਿਅਕਤੀ ਨੂੰ ਅਜੇ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਕਿਉਂ?

Related posts

Leave a Reply