ਸ.ਲਖਵਿੰਦਰ ਸਿੰਘ ਲੱਖੀ ਗਿਲਜੀਆਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਹੋਏ ਨਤਮਸਤਕ

ਗੜ੍ਹਦੀਵਾਲਾ, 10 ਅਕਤੂਬਰ (ਚੌਧਰੀ) : ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਤੇ ਕੌਮੀ ਪੱਧਰ ਦੇ ਲੀਡਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ (ਪੀ.ਏ ਸੀ,ਮੈਂਬਰ) ਜੋਕਿ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਸ. ਗਿਲਜੀਆਂ ਨੇ ਸੰਤ ਸੇਵਾ ਸਿੰਘ (ਮੁੱਖ ਸੇਵਾਦਾਰ ਰਾਮਪੁਰ ਖੇੜਾ ਸਾਹਿਬ) ਪਾਸੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤ ਸੇਵਾ ਸਿੰਘ ਰਮਦਾਸਪੁਰ ਵਾਲਿਆਂ ਨੇ ਸ.ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।

ਇਸ ਮੌਕੇ ਸ. ਗਿਲਜੀਆਂ ਵੱਲੋਂ ਸੰਤ ਸੇਵਾ ਸਿੰਘ ਜੀ ਦਾ ਤਹਦਿਲੋਂ ਧੰਨਵਾਦ ਕੀਤਾ ਗਿਆ। ਇਸ ਸਮੇਂ ਸ. ਗਿਲਜੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਰਾਮਪੁਰ ਖੇੜਾ ਸਾਹਿਬ ਵਿਖੇ ਪਹੁੰਚ ਕੇ ਬਹੁਤ ਸਕੂਨ ਮਿਲਦਾ ਹੈ ਅਤੇ ਅਕਸਰ ਇੱਥੇ ਪਹੁੰਚ ਕੇ ਗੁਰਬਾਣੀ ਕੀਰਤਨ ਸਰਵਣ ਕਰਦੇ ਹਨ। ਇਸ ਮੌਕੇ ਸ. ਲਖਵਿੰਦਰ ਸਿੰਘ ਲੱਖੀ ਗਿਲਜੀਆਂ (ਪੀ.ਏ ਸੀ. ਮੈਂਬਰ),ਸ. ਲਛਮਣ ਸਿੰਘ,ਸੰਤ ਸੇਵਾ ਸਿੰਘ ਰਾਮਪੁਰ ਖੇੜਾ ਸਾਹਿਬ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਹਾਜ਼ਰ ਸਨ।

Related posts

Leave a Reply