ਧੰਨ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪਰਵ ਨੂੰ ਸਮਰਪਿਤ ਪਿੰਡ ਬਾਹਲਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਗੜ੍ਹਦੀਵਾਲਾ 19 ਨਵੰਬਰ (ਚੌਧਰੀ) : ਅੱਜ ਪਿੰਡ ਬਾਹਲਾ ਵਿਖੇ  ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਪ੍ਰਕਾਸ਼ ਪਰਵ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਗੁਰੁ ਗ੍ਰੰਥ ਸਾਹਿਬ ਜੀ ਦੀ ਹਜੂਰੀ ਅਤੇ ਪੰਚ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ।ਇਹ ਨਗਰ ਕੀਰਤਨ ਪਿੰਡ ਦੇ ਸਿੰਘ ਸਭਾ ਗੁਰਦੁਆਰਾ ਤੋਂ ਸ਼ੂਰੂ ਹੋ ਕੇ ਵੱਖ-ਵੱਖ ਥਾਵਾਂ ਤੋਂ ਗੁਜਰਦਾ ਹੋਇਆ ਫਿਰ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦਾ ਵੱਖ-ਵੱਖ ਥਾਂਵਾਂ ਤੇ ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਸਬੰਧੀ ਗੁਰਦੁਆਰਾ ਸਿੰਘ ਸਭਾ ਦੇ ਪ੍ਰਬੰਧ ਕਮੇਟੀ ਪ੍ਰਧਾਨ ਜੀਵਨ ਸਿੰਘ ਨੇ ਦੱਸਿਆ ਕਿ 20 ਨਵੰਬਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਪਾਠ ਆਰੰਭੇ ਜਾਣਗੇ ਅਤੇ 22 ਨਵੰਬਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਸ ਉਪਰੰਤ ਵੱਖ-ਵੱਖ ਕੀਰਤਨੀ ਜਥੇ ਵਲੋਂ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਸਜਾਏ ਪੰਜ ਪਿਆਰਿਆਂ ‘ਚ ਸੰਦੀਪ ਸਿੰਘ ਧੂਤ, ਮੱਖਣ ਸਿੰਘ ਬਾਹਲਾ, ਸਰਦਾਰ ਸਤਨਾਮ ਸਿੰਘ, ਗੁਰਵਿੰਦਰ ਸਿੰਘ ਸਰਾਂ, ਭਾਈ ਗੁਰਮੇਲ ਸਿੰਘ ਅਤੇ ਨਿਸ਼ਾਨਚੀ ਸਿੰਘ ਕਰਨਵੀਰ ਸਿੰਘ, ਜਗਰੂਪ ਸਿੰਘ, ਸਰਤਾਜ ਸਿੰਘ ਅਪਣੀ ਸੇਵਾ ਨਿਭਾਈ। ਇਸ ਮੌਕੇ ਪ੍ਰਧਾਨ ਜੀਵਨ ਸਿੰੰਘ,ਮਨਦੀਪ ਸਿੰਘ,ਮਨਿੰਦਰ ਸਿੰਘ,ਸਤਨਾਮ ਸਿੰਘ, ਪ੍ਰਭਜੋਤ ਸਿੰਘ,ਪਰਵਿੰਦਰ ਸਿੰਘ, ਧਰਮਵੀਰ, ਸਿਮਰਜੀਤ ਸਿੰਘ ਲੱਕੀ, ਗੁਰਸ਼ਰਨ ਪ੍ਰੀਤ ਸਿੰਘ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਹਾਜਰ ਸਨ। 

Related posts

Leave a Reply