ਵੱਖ-ਵੱਖ ਕੋਰਸਾਂ ਵਿੱਚ ਲੇਟ ਫੀਸ ਨਾਲ ਦਾਖਿਲੇ ਦੀ ਅੰਤਿਮ ਮਿਤੀ 7 ਦਸੰਬਰ ਤੱਕ ਵਧਾਈ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਪੰਜਾਬ ਯੂਨੀਵਰਸਿਟੀ ਤਹਿਤ ਚੱਲ ਰਹੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਦੇ ਵੱਖ ਵੱਖ ਕੋਰਸਾਂ ਵਿੱਚ ਤਿੰਨ ਹਜ਼ਾਰ ਰੁਪਏ ਲੇਟ ਫੀਸ ਨਾਲ ਦਾਖਿਲ ਹੋਣ ਦੀ ਅੰਤਿਮ ਮਿਤੀ ਸੱਤ ਦਸੰਬਰ ਤੱਕ ਵਧਾਈ ਗਈ ਹੈ। ਇਸ ਬਾਰੇ ਗੱਲ ਕਰਦਿਆਂ ਖਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਸੈਸ਼ਨ 2020-21 ਸਬੰਧੀ ਦਾਖਿਲੇ ਦੇ ਇਹ ਨਿਰਦੇਸ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਕੋਰਸਾਂ ਦੇ ਪਹਿਲੇ ਸਮੈਸਟਰ ਵਿੱਚ ਦਾਖਿਲ ਹੋਣ ਸਬੰਧੀ ਦਿੱਤੇ ਗਏ ਹਨ। ਇਸ ਤਹਿਤ ਉਕਤ ਕੋਰਸਾਂ ਵਿੱਚ ਦਾਖਿਲ ਹੋਣ ਲਈ ਤਿੰਨ ਹਜ਼ਾਰ ਰੁਪਏ ਲੇਟ ਫੀਸ ਨਾਲ ਵਿਦਿਆਰਥੀ ਆਪਣਾ ਦਾਖਿਲਾ ਯਕੀਨੀ ਬਣਾ ਸਕਦੇ ਹਨ। ਉਨ੍ਹਾਂ ਲੇਟ ਫੀਸ ਨਾਲ ਦਾਖਿਲ ਹੋਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਵਿੱਚ ਸਥਾਪਿਤ ਦਾਖਿਲਾ ਅਤੇ ਕਾਉਂਸਲਿੰਗ ਸੈੱਲ ਵਿਖੇ ਸੰਪਰਕ ਕਰਨ ਦੀ ਅਪੀਲ ਕੀਤੀ।

Related posts

Leave a Reply