LATEST : ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਮੋਹਾਲੀ ਅਦਾਲਤ ਨੇ ਅਰਜ਼ੀ ਰੱਦ, ਨਿਆਂਇਕ ਹਿਰਾਸਤ ਵਿੱਚ ਭੇਜਿਆ

ਮੋਹਾਲੀ, 25 ਫਰਵਰੀ :

 ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਮੋਹਾਲੀ ਅਦਾਲਤ ਨੇ ਅਰਜ਼ੀ ਰੱਦ ਕਰ ਦਿੱਤੀ ਹੈ।  ਉਨ੍ਹਾਂ ਦੀ ਅਰਜ਼ੀ ਉਤੇ ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲਾਂ ਵਿਚਕਾਰ ਹੋਈ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਉਹ ਹੁਣ ਹਾਈਕੋਰਟ ਜਾਣਗੇ।

ਐਸਆਈਟੀ ਦੀ ਤਰਫੋਂ, ਸਰਕਾਰੀ ਵਕੀਲ ਨੇ ਐਨਡੀਪੀਐਸ ਐਕਟ ਦੇ ਤਹਿਤ ਦੋਸ਼ਾਂ ਦੀ ਗੰਭੀਰਤਾ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦਾ ਵਿਰੋਧ ਕੀਤਾ ਗਿਆ ਸੀ। ਸੁਣਵਾਈ ਪੂਰੀ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਦੇ ਐਡਵੋਕੇਟ ਡੀਐਸ ਸੋਬਤੀ ਨੇ ਕਿਹਾ ਕਿ ਅਸੀਂ ਸਾਰੇ ਤੱਥ ਅਦਾਲਤ ਦੇ ਸਾਹਮਣੇ ਰੱਖ ਦਿੱਤੇ ਹਨ। ਐਡਵੋਕੇਟ ਅਰਸ਼ਦੀਪ ਕਲੇਰ ਨੇ ਕਿਹਾ ਕਿ ਬਿਕਰਮ ਮਜੀਠੀਆ ਤਿੰਨ ਵਾਰ ਐਸਆਈਟੀ ਸਾਹਮਣੇ ਪੇਸ਼ ਹੋ ਚੁੱਕੇ ਹਨ।

ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਜੋ ਵੀ ਕਿਹਾ, ਮਜੀਠੀਆ ਨੇ ਉਹ ਸਭ ਮੰਨ ਲਿਆ। ਇਸ ਤੋਂ ਬਾਅਦ ਮਜੀਠੀਆ ਨੇ ਵੀ ਆਤਮ ਸਮਰਪਣ ਕਰ ਦਿੱਤਾ।  ਪੁਲੀਸ ਨੇ ਪੁੱਛਗਿੱਛ ਕੀਤੀ ਅਤੇ ਅਦਾਲਤ ਵਿੱਚ ਲਿਖ ਦਿੱਤਾ ਕਿ ਸਾਨੂੰ ਹਿਰਾਸਤ ਦੀ ਲੋੜ ਨਹੀਂ ਹੈ, ਇਸੇ ਕਰਕੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Related posts

Leave a Reply