LATEST: ਕਰੋਨਾ ਵਾਇਰਸ ਕਾਰਣ ਮਸ਼ਹੂਰ ਪੰਜਾਬੀ ਕਲਾਕਾਰ ਸਤੀਸ਼ ਕੌਲ ਦਾ ਅੱਜ ਸ਼ਨੀਵਾਰ ਨੂੰ ਕੁਝ ਦੇਰ ਪਹਿਲਾਂ ਦਿਹਾਂਤ

ਲੁਧਿਆਣਾ: ਮਸ਼ਹੂਰ ਪੰਜਾਬੀ ਕਲਾਕਾਰ ਸਤੀਸ਼ ਕੌਲ ਦਾ ਅੱਜ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਕੋਰੋਨਾ ਤੋਂ ਪ੍ਰਭਾਵਿਤ ਸਤੀਸ਼ ਕੌਲ ਨੇ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਇੰਡੀਅਨ ਫਿਲਮ ਐਂਡ ਟੀ ਵੀ ਡਾਇਰੈਕਟਰਜ਼ ਐਸੋਸੀਏਸ਼ਨ (ਇਫਤਾਡਾ) ਦੇ ਪ੍ਰਧਾਨ ਅਸ਼ੋਕ ਪੰਡਿਤ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਓਹਨਾ ਲਿਖਿਆ – ਹਿੰਦੀ ਅਤੇ ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਸਤੀਸ਼ ਕੌਲ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਹ ਲੰਬੇ ਸਮੇਂ ਤੋਂ ਬਿਮਾਰ ਸੀ। 

Related posts

Leave a Reply