latest : ਕੈਨੇਡਾ ਘੁੰਮਣ ਜਾਣ ਦੇ ਚਾਹਵਾਨਾਂ ਲਈ ਬੁਰੀ ਖ਼ਬਰ

ਟੋਰੰਟੋ: ਕੈਨੇਡਾ ਘੁੰਮਣ ਜਾਣ ਦੇ ਚਾਹਵਾਨਾਂ ਲਈ ਬੁਰੀ ਖ਼ਬਰ ਹੈ। ਵਿਜ਼ੀਟਰ ਵੀਜ਼ੇ ਦੀ ਹੋ ਰਹੀ ਦੁਰਵਰਤੋਂ ਰੋਕਣ ਲਈ ਕੈਨੇਡਾ ਤੋਂ ਬੇਰੰਗ ਮੋੜਨ ਵਾਲੇ ਪੰਜਾਬੀਆਂ ਦੀ ਗਿਣਤੀ ਕਾਫੀ ਵਧ ਗਈ ਹੈ।  ਕੈਨੇਡਾ ਦੀ ਬਾਰਡਰ ਏਜੰਸੀ ਦੇ ਅਧਿਕਾਰੀ ਸੈਲਾਨੀ ਵੀਜ਼ਾ ਧਾਰਕਾਂ ਨੂੰ ਹਵਾਈ ਅੱਡੇ ਤੋਂ ਝਟਪਟ ਵਾਪਸ ਭੇਜ ਰਹੇ ਹਨ। ਪਿਛਲੇ ਕੁਝ ਸਮੇਂ ਤੋਂ ਇਨ੍ਹਾਂ ਮਾਮਲਿਆਂ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ।

ਕੈਨੇਡੀਅਨ ਬਾਰਡਰ ਸਰਵਿਸ ਦੇ ਅਧਿਕਾਰੀ ਹਵਾਈ ਅੱਡੇ ’ਤੇ ਉਨ੍ਹਾਂ ਦੇ ਦੇਸ਼ ਵਿੱਚ ਦਾਖ਼ਲ ਹੋਣ ਵੇਲੇ ਸੈਲਾਨੀਆਂ ਨੂੰ ਉਨ੍ਹਾਂ ਦੀ ਆਮਦ ਦੇ ਮਕਸਦ ਬਾਰੇ ਸਵਾਲ ਪੁੱਛੇ ਜਾ ਰਹੇ ਹਨ। ਇਸ ਦੌਰਾਨ ਜੋ ਵਿਅਕਤੀ ਵਾਜਬ ਜਵਾਬ ਨਹੀਂ ਦੇ ਪਾ ਰਹੇ ਤਾਂ ਉਨ੍ਹਾਂ ਨੂੰ ਹਵਾਈ ਅੱਡਿਆਂ ਤੋਂ ਹੀ ਵਾਪਸ ਭਾਰਤ ਮੋੜਿਆ ਜਾ ਰਿਹਾ ਹੈ।

Related posts

Leave a Reply