LATEST : ਜਤਿੰਦਰਪਾਲ ਸਿੰਘ, ਸੀ.ਜੇ.ਐਮ ਜ਼ਿਲਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋ ਪੋਕਸੋ ਐਕਟ ਦੇ ਸਬੰਧ ਵਿਚ ਸੈਮੀਨਾਰ ਲਗਾਇਆ

ਪਠਾਨਕੋਟ, 17 ਜਨਵਰੀ, 2020 (RAJINDER RAJAN BUREAU CHIEF ): ਸ਼੍ਰੀ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋ ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਵਿਦਿਆਲੇ ਗਰਲਜ ਕਾਲਜ ਪਠਾਨਕੋਟ ਵਿਖੇ ਪੋਕਸੋ ਐਕਟ 2012(The Protection of Children from Sexual Offences (POCSO Act 2012)ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪਿ੍ਰੰਆਂਜਲੀ ਸ਼ਰਮਾ (ਐਡਵੋਕੇਟ) ਨੇਂ ਬੱਚਿਆ ਨੂੰ ਪੋਕਸੋ ਐਕਟ 2012 ਤਹਿਤ ਬਣੇ ਕਾਨੂੰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਉਨਾਂ ਬੱਚਿਆਂ ਨਾਲ ਵੱਧ ਰਹੇ ਜੋਨ ਸ਼ੋਸਨ ਨੂੰ ਰੋਕਣ ਬਾਰੇ ਵੀ ਦੱਸਿਆ। ਇਸ ਮੌਕੇ ‘ਤੇ ਸ਼੍ਰੀ ਜਤਿੰਦਰਪਾਲ ਸਿੰਘ, ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਨੇ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਉਨਾਂ ਨੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਟੋਲ ਫ੍ਰੀ ਨੰ 1968 ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ‘ਤੇ ਕਾਲਜ ਦੇ ਪਿ੍ਰੰਸੀਪਲ ਅਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ ।

Related posts

Leave a Reply