LATEST : ਡਾ. ਗੁਰਪ੍ਰੀਤ ਕੌਰ ਮਾਨ ਨੇ ਰੌਚਕ ਅੰਦਾਜ਼ ‘ਚ ਭਗਵੰਤ ਮਾਨ ਨੂੰ ਦਿੱਤੀਆਂ ਜਨਮਦਿਨ ਦੀਆਂ ਮੁਬਾਰਕਾਂ, PM Modi ਨੇ ਵੀ ਦਿੱਤੀ ਵਧਾਈ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਅੱਜ 50 ਸਾਲਾਂ ਦੇ ਹੋ ਗਏ ਹਨ। 17 ਅਕਤੂਬਰ ਅੱਜ ਉਨ੍ਹਾਂ ਦਾ ਜਨਮ ਦਿਨ ਹੈ। ਉਨ੍ਹਾਂ ਦੀ ਪਤਨੀ ਨੇ ਖਾਸ ਅੰਦਾਜ਼ ‘ਚ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ।

ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਹੈ- ‘ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ। ਰੱਬ ਤੁਹਾਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ। ਤੁਸੀ ਹਮੇਸ਼ਾ ਖੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ ਜਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ ਵਿਚ ਵਸਦਾ ਹੈ ਤੇ ਤੁਸੀ ਪੰਜਾਬੀਆਂ ਦੇ ਦਿਲਾਂ ਵਿਚ। ਪੰਜਾਬ ਤੇ ਪੰਜਾਬੀਅਤ ਦੀ ਹੋਰ ਸੇਵਾ ਕਰਣ ਦੀ ਪਰਮਾਤਮਾ ਤੁਹਾਨੂੰ ਸਮਰਥਤਾ ਬਖਸ਼ਣ।

ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਐਕਸ ਹੈਂਡਲ ‘ਤੇ ਮੁੱਖ ਮੰਤਰੀ ਦੀ ਲੰਬੇ ਤੇ ਸਿਹਤਮੰਦ ਜੀਵਨ ਲਈ ਕਮਾਨਾ ਕੀਤੀ ਹੈ।

 

Related posts

Leave a Reply