LATEST : ਡਿਪਟੀ ਕਮਿਸ਼ਨਰ ਨੇ ਬਰਸਾਤ ਦੌਰਾਨ 25 ਵਿਦਿਆਰਥੀਆਂ ਨੂੰ ਦਿੱਤੇ ਗਏ ਨਵੇਂ ਸਕੂਲ ਬੈਗ

ਸਿੱਖਿਆ ਪ੍ਰਣਾਲੀ ਦੇ ਵਿੱਚ ਨਵੀਂ ਐਜੂਕੇਸ਼ਨ ਪਾਲਿਸੀ ਬਹੁਤ ਕਾਰਗਰ ਸਾਬਤ ਹੋਈ: ਡਿਪਟੀ ਕਮਿਸ਼ਨਰ

 

-ਬਰਸਾਤ ਦੌਰਾਨ ਖਰਾਬ ਹੋਏ ਸਕੂਲ ਬੈਗ ਦੇ 25 ਵਿਦਿਆਰਥੀਆਂ ਨੂੰ ਦਿੱਤੇ ਗਏ ਨਵੇਂ ਸਕੂਲ ਬੈਗ

ਨਵਾਂਸ਼ਹਿਰ (ਜੋਸ਼ੀ ) :
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਨੈਸ਼ਨਲ ਐਜੂਕੇਸ਼ਨ ਪਾਲਿਸੀ ਬਹੁਤ ਹੀ ਕਾਰਗਰ ਸਾਬਿਤ ਹੋਈ ਹੈ। ਸਰਕਾਰੀ ਸਕੂਲਾਂ ਦੇ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਹੀ ਕਿੱਤਾ-ਮੁਖੀ ਸਿੱਖਿਆ ਦਿੱਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀ ਆਉਣ ਵਾਲੇ ਸਮੇਂ ਦੇ ਨਾਲ-ਨਾਲ ਅੱਗੇ ਵਧ ਸਕਣ । ਇਹ ਸਭ ਕੁਝ ਨਵੀਂ ਐਜੂਕੇਸ਼ਨ ਪਾਲਿਸੀ ਦੇ ਨਾਲ ਹੀ ਸੰਭਵ ਹੋਇਆ ਹੈ। ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਨੇ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ਦੇ ਤਿੰਨ ਸਾਲ ਪੂਰੇ ਹੋਣ ‘ਤੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਗੱਲ ਕਹੀ। ਇਸ ਮੌਕੇ ‘ਤੇ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਪੋਜੇਵਾਲ ਰਵਿੰਦਰ ਕੁਮਾਰ ਵੀ ਮੌਜੂਦ ਸਨ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਵਧੀਆ ਸਿੱਖਿਆ ਸਹੂਲਤਾਂ ਦੇ ਚੱਲਦਿਆਂ ਬਹੁਤ ਸਾਰੇ ਐਨ.ਆਰ.ਆਈ ਪੜ੍ਹ ਲਿਖ ਕੇ ਵਿਦੇਸ਼ਾਂ ਵਿੱਚ ਵਸੇ ਹੋਏ ਹਨ। ਜ਼ਿਲ੍ਹੇ ਦੇ ਬਹੁਤ ਸਾਰੇ ਨਾਗਰਿਕ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ, ਜੋ ਕਿ ਜ਼ਿਲ੍ਹੇ ਦੇ ਲਈ ਬਹੁਤ ਮਾਣ ਵਾਲੀ ਗੱਲ ਹੈ। ਇਹ ਸਭ ਕੁਝ ਵਧੀਆਂ ਸਿੱਖਿਆ ਸਹੂਲਤਾਂ ਕਰਕੇ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪਾਲਿਸੀ ਕਿਸੇ ਦੇਸ਼ ਦੇ ਲਈ ਬਹੁਤ ਅਹਿੰਮ ਹੁੰਦੀ ਹੈ, ਜੇਕਰ ਸਾਡੀ ਸਿੱਖਿਆ ਪਾਲਿਸੀ ਮਜ਼ਬੂਤ ਹੋਵੇਗੀ, ਤਾਂ ਅਸੀਂ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਪੱਖੋਂ ਬਹੁਤ ਹੀ ਮਜ਼ਬੂਤ ਹੋ ਸਕਦੇ ਹਾਂ।
ਇਸ ਦੌਰਾਨ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਪੋਜੇਵਾਲ ਰਵਿੰਦਰ ਕੁਮਾਰ ਨੇ ਨੈਸ਼ਨਲ ਐਜੂਕੇਸ਼ਨ ਪਾਲਿਸੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਾਲਿਸੀ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੇ ਲਈ ਬਹੁਤ ਹੀ ਵਧੀਆ ਸਾਬਤ ਹੋ ਰਹੀ ਹੈ। ਇਸ ਪਾਲਿਸੀ ਦੇ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਵੀਆਂ-ਨਵੀਆਂ ਤਕਨੀਕਾਂ ਰਾਹੀਂ ਸਿੱਖਿਆ ਨੀਤੀ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ।


ਇਸ ਤੋਂ ਬਾਅਦ ਐਸ.ਡੀ.ਐਮ, ਨਵਾਂਸ਼ਹਿਰ ਸ਼ਿਵ ਰਾਜ ਬੱਲ ਦੀ ਸਹਾਇਤਾਂ ਦੇ ਨਾਲ ਬਰਸਾਤ ਦੌਰਾਨ ਜਿਨ੍ਹਾਂ ਬੱਚਿਆਂ ਦੇ ਸਕੂਲਾਂ ਦੇ ਬੈਗ ਖਰਾਬ ਹੋ ਗਏ ਸਨ, ਉਨ੍ਹਾਂ 25 ਬੱਚਿਆਂ ਨੂੰ ਜਸਟ ਸੇਵਾ ਸੋਸਾਇਟੀ, ਅੰਮ੍ਰਿਤਸਰ ਵਲੋਂ ਨਵੇਂ ਬੈਗ ਮੁਹੱਈਆ ਕਰਵਾਏ ਗਏ।
ਇਸ ਮੌਕੇ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਰਨੈਲ ਸਿੰਘ, ਪ੍ਰਿੰਸੀਪਲ ਸਰਕਾਰੀ ਸਕੂਲ ਲੰਗੜੋਆ ਡਾ. ਅਗਨੀਹੋਤਰੀ, ਪ੍ਰਿੰਸੀਪਲ ਸਰਕਾਰੀ ਸਕੂਲ, ਨਵਾਂਸ਼ਹਿਰ ਸੰਜੀਵ ਦੁੱਗਲ, ਲੈਕਚਰਾਰ ਸੰਜੀਵ ਠਾਕੁਰ, ਲੈਕਚਰਾਰ ਸਰਕਾਰੀ ਸਕੂਲ ਲੰਗੜੋਆ ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਬੱਚੇ ਹਾਜ਼ਰ ਸਨ।

Related posts

Leave a Reply