LATEST : ਪੀਏਯੂ ਦੀ ਵਿਦਿਆਰਥਣ ਸਮੇਤ ਦੋ ਲੜਕੀਆਂ ਦੀ ਦਰਦਨਾਕ ਮੌਤ

ਲੁਧਿਆਣਾ : ਵੱਖ-ਵੱਖ ਥਾਵਾਂ ‘ਤੇ ਵਾਪਰੇ ਦੋ ਸੜਕ ਹਾਦਸਿਆਂ ਵਿਚ ਪੀਏਯੂ ਦੀ ਵਿਦਿਆਰਥਣ ਸਮੇਤ ਦੋ ਲੜਕੀਆਂ ਦੀ ਦਰਦਨਾਕ ਮੌਤ ਹੋ ਗਈ। 

ਦੱਖਣੀ ਬਾਈਪਾਸ ‘ਤੇ ਬੇਕਾਬੂ ਤੇਜ਼ ਰਫਤਾਰ ਟਰੱਕ ਨੇ ਸਕੂਟਰ ‘ਤੇ ਜਾ ਰਹੀ ਵਿਦਿਆਰਥਣ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਹਾਦਸੇ ਵਿਚ ਉਸ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ। ਸੂਚਨਾ ਮਿਲਣ ‘ਤੇ ਥਾਣਾ ਦੁੱਗਰੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ।

 ਉਸ ਦੀ ਪਛਾਣ ਰਵਨੀਤ ਕੌਰ (19) ਵਜੋਂ ਹੋਈ ਹੈ, ਜੋ ਗਿੱਲ ਰੋਡ ਆਈਟੀਆਈ ਦੇ ਸਾਹਮਣੇ ਰਹਿੰਦੀ ਸੀ। ਪੁਲਿਸ ਨੇ ਉਸ ਦੇ ਪਿਤਾ ਪੁਸ਼ਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੁਲਦੀਪ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ। 

ਡੇਹਲੋਂ ਰੋਡ ‘ਤੇ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਸਕੂਟੀ ‘ਤੇ ਜਾ ਰਹੀ ਇਕ ਲੜਕੀ ਗੰਭੀਰ ਜ਼ਖਮੀ ਹੋ ਗਈ। ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਸੂਚਨਾ ਮਿਲਣ ‘ਤੇ ਥਾਣਾ ਡੇਹਲੋਂ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਪੁਲੀਸ ਨੇ ਉਸ ਦੇ ਪਿਤਾ ਵਿਕਰਮਜੀਤ ਸਿੰਘ ਦੀ ਸ਼ਿਕਾਇਤ ’ਤੇ ਬਠਿੰਡਾ ਵਾਸੀ ਜਗਦੇਵ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

pls scribe if not

Related posts

Leave a Reply