LATEST : ਪੰਜਾਬ ਦੇ ਹੜ੍ਹ ਪ੍ਰਭਾਵਿਤ ਏਨਾ ਜ਼ਿਲਿਆਂ ’ਚ ਸਕੂਲ 19 ਜੁਲਾਈ ਤਕ ਰਹਿਣਗੇ ਬੰਦ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ

ਚੰਡੀਗੜ੍ਹ, 17 ਜੁਲਾਈ

ਮੁਹਾਲੀ: ਮੁਹਾਲੀ ‘ਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਕਈ ਸਕੂਲ ਹੋਰ ਦੋ ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ।

ਮਾਨਸਾ: ਹੜ੍ਹਾਂ ਕਾਰਨ ਪੈਦਾ ਹੋਏ ਹਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੇ ਕੁੱਝ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅਗਲੇ ਹੁਕਮਾਂ ਤਕ ਛੁੱਟੀ ਕਰਨ ਦੇ ਹੁਕਮ ਕਰ ਦਿੱਤੇ ਗਏ ਹਨ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਰਿਸ਼ੀਪਾਲ ਸਿੰਘ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਤੋਂ ਪ੍ਰਾਪਤ ਪੱਤਰ ਵਿੱਚ ਦਰਜ ਨਿਰਦੇਸ਼ਾਂ ਬਾਅਦ ਦਿੱਤੇ ਗਏ ਹਨ। ਇਹ ਹੁਕਮ ਐਸਡੀਐਮ ਬੁਢਲਾਡਾ ਤੇ ਐਸਡੀਐਮ ਸਰਦੂਲਗੜ੍ਹ ਦੀ ਮੰਗ ਅਨੁਸਾਰ ਦਿੱਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬੁਢਲਾਡਾ ਦੇ ਪਿੰਡ ਗੋਰਖਨਾਥ, ਚੱਕ ਅਲੀਸ਼ੇਰ ਕਲਾਂ, ਬੀਰੇਵਾਲਾ ਡੋਗਰਾ, ਭਾਵਾ, ਕੁਲਰੀਆਂ, ਰਿਓਂਦ ਕਲਾਂ, ਰਿਓਂਦ ਖੁਰਦ, ਆਦਰਸ਼ ਸੈਕੰਡਰੀ ਸਕੂਲ ਬੋਹਾ ਅਤੇ ਸਰਦੂਲਗੜ੍ਹ ਵਿਖੇ ਰੋੜਕੀ ਅਤੇ ਬਰਨ ਦੇ ਸਕੂਲਾਂ ਵਿੱਚ ਛੁੱਟੀ ਰਹੇਗੀ।

ਬਾਕੀ ਸਕੂਲ ਆਮ ਦਿਨਾਂ ਵਾਂਗ ਪੰਜਾਬ ਸਰਕਾਰ ਵੱਲੋਂ ਜਾਰੀ ਸਮੇਂ ਮੁਤਾਬਕ ਖੁੱਲ੍ਹੇ ਰਹਿਣਗੇ।

 ਇਸ ਤੋਂ ਅਲਾਵਾ ਪੰਜਾਬ ਦੇ ਜਿਲ੍ਹਾ ਮੋਗਾ ਅਤੇ ਫਾਜ਼ਿਲਕਾ ਪ੍ਰਾਸ਼ਸਨ ਨੇ ਕੁਝ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ।  ਜ਼ਿਲਾ ਮੋਗਾ ਦੇ ਬਲਾਕ ਧਰਮਕੋਟ ਦੇ ਸਤਲੁਜ ਦਰਿਆ ਲਾਗਲੇ ਪਿੰਡ ਜਿਆਦਾ ਪ੍ਰਭਾਵਿਤ ਹੋਏ ਹਨ, 

ਜ਼ਿਲਾ ਪ੍ਰਸ਼ਾਸ਼ਨ ਦੀਆਂ ਟੀਮਾਂ, ਸਿਹਤ ਵਿਭਾਗ ਦੀਆਂ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਲਗਾਤਾਰ ਇਨਾਂ ਪਿੰਡਾਂ ਨਾਲ ਰਾਬਤਾ ਬਣਾ ਕੇ ਹਰ ਸੰਭਵ ਸਹਾਇਤਾ ਪਹੁੰਚਾ ਰਹੀਆਂ ਹਨ ਕਿਸੇ ਨੂੰ ਵੀ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ। ਜ਼ਿਲਾ ਮੋਗਾ ਦੇ ਬਲਾਕ ਧਰਮਕੋਟ ਦੇ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਵਿੱਚ ਫਲੱਡ ਰੈਸਕਿਊ ਕੇਂਦਰ ਬਣਾਏ ਹੋਏ ਹਨ।

ਜ਼ਿਲਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਫਲੱਡ ਰੈਸਕਿਊ ਕੇਂਦਰ ਬਣਾਏ ਹੋਣ ਦੇ ਮੱਦੇਨਜ਼ਰ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਜ਼ਿਲੇ ਦੇ ਬਾਕੀ ਸਰਕਾਰੀ/ਪ੍ਰਾਈਵੇਟ ਸਕੂਲ ਵਿਦਿਆਰਥੀਆਂ ਦੀ ਪੜਾਈ ਲਈ ਖੁੱਲੇ ਰਹਿਣਗੇ।

ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜਿ਼ਲਕਾ ਜਿ਼ਲ੍ਹੇ ਦੇ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ 9 ਸਰਕਾਰੀ ਸਕੂਲਾਂ ਨੂੰ ਬੁੱਧਵਾਰ (19 ਜ਼ੁਲਾਈ 2023 ਤੱਕ) ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ ਇਹ ਸਕੂਲ ਫਾਜਿ਼ਲਕਾ ਬਲਾਕ 2 ਅਤੇ ਗੁਰੂਹਰਸਹਾਏ ਬਲਾਕ 3 ਅਧੀਨ ਪੈਂਦੇ ਹਨ।

ਜਿ਼ਨ੍ਹਾਂ ਸਕੂਲਾਂ ਵਿਚ ਮਿਤੀ 17 ਤੋਂ 19 ਜ਼ੁਲਾਈ ਤੱਕ ਛੁੱਟੀਆਂ ਰਹਿਣਗੀਆਂ ਉਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ 1, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸੇਰ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਤੂ ਵਾਲਾ ਸ਼ਾਮਲ ਹੈ।

Related posts

Leave a Reply