ਵਿਜੀਲੈਂਸ ਬਿਊਰੋ ਨੇ 10,000 ਰਿਸ਼ਵਤ ਰੁਪਏ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ
ਦੋਸ਼ੀ ਪੁਲਿਸ ਮੁਲਾਜ਼ਮ ਨੇ ਪਹਿਲਾਂ ਲਏ ਸੀ 20,000 ਰੁਪਏ
ਚੰਡੀਗੜ, 27 ਨਵੰਬਰ, 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
———–
News
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED

EDITOR
CANADIAN DOABA TIMES
Email: editor@doabatimes.com
Mob:. 98146-40032 whtsapp