LATEST.. ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਦੇ ਸਬੰਧ ’ਚ 1 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 29 ਅਪ੍ਰੈਲ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਦੇ ਸਬੰਧ ’ਚ 1 ਮਈ, 2021 ਨੂੰ ਛੁੱਟੀ ਦਾ ਐਲਾਨ ਕੀਤਾ ਹੈ।ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ 1 ਮਈ, 2021 ਦਿਨ ਸਨੀਵਾਰ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਗਜਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।ਬੁਲਾਰੇ ਅਨੁਸਾਰ ਇਹ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਵੀ ਹੋਵੇਗੀ।
Edited by :CHOUDHARY

Related posts

Leave a Reply