LATEST -ਕਣਕ ਦੇ ਖੇਤ ਵਿੱਚੋਂ ਪੱਤੇ ਦੀ ਕਾਂਗਿਆਰੀ ਤੋਂ ਪ੍ਰਭਾਵਤ ਬੂਟੇ ਪੁੱਟ ਕੇ ਨਸ਼ਟ ਕਰ ਦੇਣੇ ਚਾਹੀਦੇ ਹਨ -ਖੇਤੀਬਾੜੀ ਅਧਿਕਾਰੀ ਬਲਜਿੰਦਰ ਸਿੰਘ

ਬਟਾਲਾ, 3 ਫਰਵਰੀ (NYYAR,SHARMA) ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਦਸੰਬਰ ਵਿੱਚ ਬੀਜੀ ਗਈ ਕਣਕ ਨੂੰ ਦੂਸਰਾ ਪਾਣੀ ਦੇ ਦੇਣਾ ਚਾਹੀਦਾ ਹੈ। ਫਰਵਰੀ ਮਹੀਨੇ ਦੌਰਾਨ ਖੇਤੀ ਰੁਝੇਵਿਆਂ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਫਤਿਹਗੜ੍ਹ ਚੂੜੀਆਂ ਦੇ ਖੇਤੀਬਾੜੀ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਕਣਕ ਦੇ ਖੇਤ ਵਿੱਚੋਂ ਪੱਤੇ ਦੀ ਕਾਂਗਿਆਰੀ ਤੋਂ ਪ੍ਰਭਾਵਤ ਬੂਟੇ ਪੁੱਟ ਕੇ ਨਸ਼ਟ ਕਰ ਦੇਣੇ ਚਾਹੀਦੇ ਹਨ ਤਾਂ ਜੋ ਆਉਂਦੇ ਸਾਲਾਂ ਵਿੱਚ ਇਸਦਾ ਪ੍ਰਭਾਵ ਖ਼ਤਮ ਹੋ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਹੀ ਖੇਤ ਵਿੱਚ ਪੀਲੀ ਕੁੰਗੀ ਦਾ ਹਮਲਾ ਹੋਵੇ ਤਾਂ ਕੈਵੀਅਟ 200 ਗ੍ਰਾਮ ਜਾਂ ਨਟੀਵੋ 120 ਗ੍ਰਾਮ ਓੁਪੇਰਾ ਜਾਂ ਟਿਲਟ ਜਾਂ ਸ਼ਾਈਨ ਜਾਂ ਬੰਪਰ ਜਾਂ ਸਟਿਲਟ ਜਾਂ ਕੰਮਪਾਸ ਜਾਂ ਮਾਰਕਜ਼ੋਲ 200 ਮਿ.ਲਿ. 200 ਲਿਟਰ ਪਾਣੀ ਵਿੱਚ ਪਾ ਕੇ ਛਿੜਕਾਅ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਚੇਪੇ ਦਾ ਹਮਲਾ ਨੁਕਸਾਨ ਕਰਨ ਦੀ ਸਮਰੱਥਾ ਤੱਕ ਪਹੁੰਚ ਜਾਵੇ ਤਾਂ 20 ਗ੍ਰਾਮ ਐਕਟਾਰਾ/ਤਾਇਓ 25 ਡਬਲਯੂ. ਜੀ. (ਥਾਇਆਮੈਥੌਕਸਮ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕੀਤਾ ਜਾ ਸਕਦਾ ਹੈ।
ਖੇਤੀਬਾੜੀ ਅਫ਼ਸਰ ਸ. ਬਲਜਿੰਦਰ ਸਿੰਘ ਨੇ ਦੱਸਿਆ ਕਿ ਬਹਾਰ ਰੁੱਤ ਦੀ ਮੱਕੀ ਦੀਆਂ ਪੀ.ਐਮ.ਐਚ-10, ਡੀ.ਕੇ.ਸੀ-9108, ਪੀ.ਐਮ.ਐਚ-8, ਪੀ.ਐਮ.ਐਚ-7 ਅਤੇ ਪੀ.ਐਮ.ਐਚ-1 ਕਿਸਮਾਂ ਦੀ ਬਿਜਾਈ ਪੂਰਬ-ਪੱਛਮ 60 ਸੈ.ਮੀ. ਦੀ ਵਿੱਥ ’ਤੇ ਵੱਟਾਂ ਬਣਾ ਕੇ ਜਾਂ 67.5 ਸੈ.ਮੀ. ਦੀ ਵਿੱਥ ਤੇ ਬੈੱਡ ਬਣਾ ਕੇ 15 ਫਰਵਰੀ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੱਟਾਂ ’ਤੇ ਬੂਟੇ ਤੋਂ ਬੂਟੇ ਦਾ ਫਾਸਲਾ 20 ਸੈ.ਮੀ. ਅਤੇ ਬੈੱਡਾਂ ਉੱਪਰ ਬੂਟੇ ਤੋਂ ਬੂਟੇ ਦਾ ਫਾਸਲਾ 18 ਸੈ.ਮੀ. ਰੱਖਣਾ ਚਾਹੀਦਾ ਹੈ। ਨਦੀਨਾਂ ਦਾ ਖਾਤਮਾ ਕਰਨ ਲਈ ਐਟਰਾਟਾਫ 50 ਡਬਲਯੂ.ਪੀ (ਅੇੈਟਰਾਜੀਨ), 500 ਗ੍ਰਾਮ/ਏਕੜ ਹਲਕੀਆਂ ਜ਼ਮੀਨਾਂ ਲਈ ਅਤੇ 800 ਗ੍ਰਾਮ/ਏਕੜ ਭਾਰੀਆਂ ਜ਼ਮੀਨਾਂ ਲਈ, ਦਾ ਛਿੜਕਾਅ ਦੋ ਦਿਨਾਂ ਦੇ ਵਿੱਚ-ਵਿੱਚ 200 ਲਿਟਰ ਪਾਣੀ ਪਾ ਕੇ ਕਰਨਾ ਚਾਹੀਦਾ ਹੈ।
Attachments area

Related posts

Leave a Reply