LATEST.. ਕਰਮਜੀਤ ਸਿੰਘ ਬੈਂਸ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ


ਗੜ੍ਹਦੀਵਾਲਾ 29 ਅਪ੍ਰੈਲ (ਚੌਧਰੀ) : ਅੱਜ ਪਿੰਡ ਬਾਹਲਾ ਵਿੱਖੇ ਲੋਕ ਇਨਸਾਫ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਯੂਥ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਜਿਸ ਵਿੱਚ ਕਰਮਜੀਤ ਸਿੰਘ ਬੈਂਸ ਬਾਹਲਾ ਨੂੰ ਜ਼ਿਲ੍ਹਾ ਯੂਥ ਪ੍ਰਧਾਨ ਲੋਕ ਇਨਸਾਫ ਪਾਰਟੀ ਲਗਾਇਆ ਗਿਆ। ਇਸ ਮੌਕੇ ਤੇ ਬੋਲਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਗਗਨਦੀਪ ਸਿੰਘ ਨੇ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਆਖਿਆ ਕਿ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨਾਲ ਬਹੁਤ ਹੀ ਕੈਪਟਨ ਸਰਕਾਰ ਨੇ ਗੁਟਕਾ ਸਾਹਿਬ ਤੇ ਹੱਥ ਰੱਖ ਕੇ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਸਹੁੰ ਖਾਧੀ ਸੀ ਅੱਜ ਵੀ ਸਾਡੇ ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ ਅਤੇ ਕਈ ਮਾਵਾਂ ਆਪਣੇ ਪੁੱਤ ਗੁਆ ਚੁੱਕੀਆਂ ਹਨ ਪਰ ਇਨ੍ਹਾਂ ਸਰਕਾਰਾਂ ਦੇ ਕੰਨ ਤੇ ਜੂੰ ਨਹੀਂ ਸਰਕਦੀ। ਇਸ ਮੌਕੇ ਤੇ ਬੋਲਦੇ ਹੋਏ ਕਮਲਜੀਤ ਸਿੰਘ ਬੈਂਸ ਨੇ ਆਖਿਆ ਕਿ ਪਾਰਟੀ ਵੱਲੋਂ ਦਿੱਤੇ ਗਏ ਅਹੁਦੇ ਨੂੰ ਬਾਖ਼ੂਬੀ ਨਿਭਾਵਾਂਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਂਗਾ। ਇਸ ਮੌਕੇ ਤੇ ਆਏ ਹੋਏ ਪਤਵੰਤੇ ਸੱਜਣਾਂ ਵੱਲੋਂ ਨਵ-ਨਿਯੁਕਤ ਪ੍ਰਧਾਨ ਕਰਮਜੀਤ ਸਿੰਘ ਬੈਂਸ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਅਵਤਾਰ ਸਿੰਘ ਡਾਢੀਆਂ ਜ਼ਿਲ੍ਹਾ ਪ੍ਰਧਾਨ, ਸੋਢੀ ਰਾਮ ਸਰਪੰਚ, ਹਰਦੇਵ ਸਿੰਘ ਕੌਸ਼ਲ, ਸੋਸ਼ਲ ਮੀਡੀਆ ਇੰਚਾਰਜ ਪਰਦੀਪ ਬੰਟੀ, ਕਰਮਜੀਤ ਸਿੰਘ ਪਰਮਵੀਰ ਸਿੰਘ , ਗੁਰਸਿਮਰਨ ਸਿੰਘ ਗੁਰਪ੍ਰੀਤ ਸਿੰਘ ਕਮਲਜੀਤ ਸਿੰਘ ਹਰਦੇਵ ਸਿੰਘ ਮਨਦੀਪ ਸਿੰਘ ਪ੍ਰਭਜੀਤ ਸਿੰਘ ਹਰਬੰਸ ਸਿੰਘ ਮਾਸਟਰ ਅਵਤਾਰ ਸਿੰਘ ਆਦਿ ਹਾਜ਼ਰ ਸਨ।

Related posts

Leave a Reply