LATEST : ਕੈਂਸਰ ਦੀ ਬਿਮਾਰੀ ਦਾ ਸਮੇਂ ਸਿਰ ਇਲਾਜ ਕਰਾ ਕੇ ਜ਼ਿੰਦਗੀ ਨੂੰ ਬੇਹਤਰ ਬਣਾਇਆ ਜਾ ਸਕਦਾ ਹੈ – ਡਾ. ਲਲਿਤ

ਸਿਵਲ ਹਸਪਤਾਲ ਬਟਾਲਾ ਵਿਖੇ ‘ਵਿਸ਼ਵ ਕੈਂਸਰ ਦਿਵਸ’ ਮਨਾਇਆ
ਬਟਾਲਾ, 4 ਫਰਵਰੀ ( NYYAR,SHARMA) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਦੇ ਹੁਕਮਾਂ ਅਤੇ ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਸ. ਅਮਰਦੀਪ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਮਾਤਾ ਸੁਲਖਣੀ ਸਿਵਲ ਹਸਪਤਾਲ ਬਟਾਲਾ ਵਿਖੇ ‘ਵਿਸ਼ਵ ਕੈਂਸਰ ਦਿਵਸ’ ਮਨਾਇਆ ਗਿਆ। ਇਸ ਸਬੰਧੀ ਸਿਵਲ ਹਸਪਤਾਲ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਜਿਸਦੀ ਪ੍ਰਧਾਨਗੀ ਐੱਸ.ਐੱਮ.ਓ. ਡਾ. ਸੰਜੀਵ ਭੱਲਾ ਵਲੋਂ ਕੀਤੀ ਗਈ।
ਸੈਮੀਨਾਰ ਦੌਰਾਨ ਸਿਵਲ ਹਸਪਤਾਲ ਦੇ ਡਾ. ਲਲਿਤ ਮੋਹਨ ਨੇ ਦੱਸਿਆ ਕਿ ਕੈਂਸਰ ਰੋਗ ਅਜੋਕੇ ਸਮੇਂ ਵਿੱਚ ਤੇਜੀ ਨਾਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਹੋਣ ਦੇ ਕਈ ਕਾਰਨ ਹਨ ਜਿਨ੍ਹਾਂ ਵਿੱਚ ਕੈਮਿਕਲ ਦੀ ਦੁਰਵਰਤੋਂ, ਸਿਗਰੇਟ-ਬੀੜ੍ਹੀ ਅਤੇ ਤੰਬਾਕੂ ਦਾ ਵੱਧ ਪ੍ਰਯੋਗ, ਫਾਇਬਰ ਡਾਇਟ ਦਾ ਘੱਟ ਖਾਣਾ ਅਤੇ ਕਈ ਵਾਰੀ ਇਹ ਜੈਨਟਿਕ ਕਾਰਨਾਂ ਕਰਕੇ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਦਾ ਸਮੇਂ ਸਿਰ ਇਲਾਜ ਕਰਵਾਉਣ ਨਾਲ ਜ਼ਿੰਦਗੀ ਨੂੰ ਬੇਹਤਰ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਐੱਸ.ਐੱਮ.ਓ. ਸਿਵਲ ਹਸਪਤਾਲ ਬਟਾਲਾ ਡਾ. ਸੰਜੀਵ ਕੁਮਾਰ ਭੱਲਾ ਨੇ ਦੱਸਿਆ ਕਿ ਕੈਂਸਰ ਹੋਣ ਦੇ ਬਹੁਤ ਕਾਰਨ ਹਨ ਜਿਹਨਾਂ ਵਿਚੋ ਇਕ ਇੰਫੈਕਸ਼ਨ ਵੀ ਕਾਰਨ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਇੱਕ ਅਜਿਹੀ ਬਿਮਾਰੀ ਹੈ ਜੋ ਸ਼ਰੀਰ ਦੇ ਕਿਸੇ ਵੀ ਅੰਗ ਵਿੱਚ ਹੋ ਸਕਦੀ ਹੈ। ਔਰਤਾਂ ਵਿੱਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਅਤੇ ਬ੍ਰੈਸਟ ਦਾ ਕੈਂਸਰ ਬਹੁਤ ਆਮ ਹੈ। ਇਸ ਤੋ ਇਲਾਵਾ ਫੇਫੜੇ, ਗਲੇ, ਗਦੂਦਾਂ, ਅੰਤੜੀਆਂ, ਚਮੜੀ ਦਾ ਕੈਂਸਰ ਕਾਫੀ ਆਮ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਮੂੰਹ, ਗਲੇ, ਜੁਬਾਨ, ਫੇਫੜੇ, ਮਸਾਣੀਆਂ ਦਾ ਕੈਂਸਰ ਵੀ ਹੋ ਸਕਦਾ ਹੈ।
ਡਾ. ਭੱਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚੇਦਾਨੀ ਦੇ ਮੂੰਹ ਅਤੇ ਬ੍ਰੈਸਟ ਕੈਂਸਰ ਲਈ 30 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਸਕਰੀਨਿੰਗ ਟੈਸਟ ਕੀਤੇ ਜਾਂਦੇ ਹਨ। ਉਹਨਾਂ ਦੱਸਿਆ ਕਿ ਔਰਤਾਂ ਦਾ ਜਲਦੀ ਸਕਰੀਨਿੰਗ ਕਰਕੇ ਇਸ ਨਾਮੁਰਾਦ ਬਿਮਾਰੀ ਨੂੰ ਲੱਭ ਕੇ ਇਸ ਉੱਪਰ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋ ਕੈਂਸਰ ਦੇ ਮਰੀਜ਼ ਨੂੰ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤੋਂ 1.50 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ।

Related posts

Leave a Reply