LATEST : ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਸਾਲ 2020 ਲਈ ਪੰਜਾਬ ਸਰਕਾਰ  ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ

CHANDIGARH: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਸਾਲ 2020 ਲਈ ਪੰਜਾਬ ਸਰਕਾਰ  ਦੀ ਡਾਇਰੀ ਅਤੇ ਕੈਲੰਡਰ ਪ੍ਰਕਾਸ਼ਤ ਕੀਤਾ ਹੈ।  ਮੁੱਖ ਮੰਤਰੀ ਦੇ ਨਾਲ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਵੀ ਇਸ ਮੌਕੇ ਹਾਜ਼ਰ ਸਨ।

ਕੈਪਟਨ ਅਮਰਿੰਦਰ ਸਿੰਘ  ਨੇ ਆਪਣੀ ਚੰਡੀਗੜ੍ਹ ਰਿਹਾਇਸ਼ ‘ਤੇ ਨਵੇਂ ਸਾਲ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ  ਇੰਚਾਰਜ ਆਸ਼ਾ ਕੁਮਾਰੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਵੀ ਮੀਟਿੰਗ ਕੀਤੀ, ਜਿਸ ਵਿੱਚ ਨਵੇਂ ਸਾਲ 2020 ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਵੱਖ ਵੱਖ ਵਿਸ਼ਿਆਂ ਅਤੇ ਕੰਮਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰੇ ਕੀਤੇ ਗਏ। ਡਾਇਰੀ ਜਾਰੀ ਕਰਨ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵਾਂ ਸਾਲ ਪੰਜਾਬ ਲਈ ਵਿਕਾਸ ਦੇ ਸਾਲ ਵਜੋਂ ਜਾਣਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਤਿਆਰ ਕੀਤੇ ਗਏ ਰੋਡਮੈਪ ਨੂੰ ਅਗਲੇ ਬਜਟ ਵਿੱਚ ਅਮਲੀ ਰੂਪ ਦਿੱਤਾ ਜਾਵੇਗਾ। ਲੋਕ ਸੰਪਰਕ ਵਿਭਾਗ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਜ ਸਰਕਾਰ ਦੀਆਂ ਪ੍ਰਾਪਤੀਆਂ ਆਮ ਲੋਕਾਂ ਤੱਕ ਪਹੁੰਚਾਉਣੀਆਂ ਹਨ ਅਤੇ ਇਸ ਦੇ ਲਈ ਉਨ੍ਹਾਂ ਨੂੰ ਹੋਰ ਮਿਹਨਤ ਕਰਨੀ ਪਵੇਗੀ।

Related posts

Leave a Reply