LATEST : -ਕੈਬਨਿਟ ਮੰਤਰੀ ਅਰੋੜਾ ਨੇ ਵਾਰਡ ਨੰ: 22 ‘ਚ ਸ਼ੁਰੂ ਕਰਵਾਇਆ ਵਾਟਰ ਸਪਲਾਈ ਤੇ ਸੀਵਰੇਜ਼ ਦਾ ਕੰਮ

ਕਾਸ ਕਾਰਜਾਂ ‘ਚ ਗੁਣਵੱਤਾ ਨਾਲ ਨਹੀਂ ਕੀਤਾ ਜਾਵੇਗਾ ਕੋਈ ਸਮਝੌਤਾ : ਅਰੋੜਾ
HOSHAIRPUR (ADESH PARMINDER SINGH)
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਉਹ ਕੰਮਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਨ ਅਤੇ ਉਨ•ਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਹੈ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਸ੍ਰੀ ਅਰੋੜਾ ਵਾਰਡ ਨੰ: 22 ਦੇ ਪਿੰਡ ਪਿੱਪਲਾਂਵਾਲਾ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ ਇਲਾਕੇ ਵਿੱਚ ਵਾਟਰ ਸਪਲਾਈ ਤੇ ਸੀਵਰੇਜ਼ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਂਦੇ ਹੋਏ ਇਹ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ 100 ਪ੍ਰਤੀਸ਼ਤ ਵਾਟਰ ਸਪਲਾਈ ਤੇ ਸੀਵਰੇਜ਼ ਪਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਤੋਂ ਵੰਚਿਤ ਨਾ ਹੋਣਾ ਪਵੇ। ਇਸ ਦੌਰਾਨ ਉਨ•ਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਦੀ ਕੁਆਲਟੀ ਵਿੱਚ ਕਿਸੇ ਤਰ•ਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ•ਾਂ ਕਿਹਾ ਕਿ ਸਮੇਂ-ਸਮੇਂ ‘ਤੇ ਉਹ ਖੁਦ ਜਾ ਕੇ ਕਾਰਜਾਂ ਦੀ ਕੁਆਲਟੀ ਦਾ ਨਿਰੀਖਣ ਕਰਨਗੇ ਅਤੇ ਇਕ ਵਿਸ਼ੇਸ਼ ਟੀਮ ਤੋਂ ਇਸ ਪੂਰੇ ਕੰਮ ਦੀ ਨਿਗਰਾਨੀ ਵੀ ਕਰਵਾਉਣਗੇ।
ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਵਿਕਾਸ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਕਾਰਜ ਕਰਵਾਏ ਜਾਣਗੇ। ਉਨ•ਾਂ ਕਿਹਾ ਕਿ ਉਨ•ਾਂ ਦੀ ਤਰਜੀਹ ਹੈ ਕਿ ਲੋਕਾਂ ਨੂੰ ਹਰ ਬੁਨਿਆਦੀ ਸਹੂਲਤਾਂ ਉਪਲਬੱਧ ਕਰਵਾਈਆਂ ਜਾਣ। ਇਸ ਮੌਕੇ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀ ਅਵਤਾਰ ਸਿੰਘ, ਸ੍ਰੀ ਓਂਕਾਰ ਸਿੰਘ ਧਾਮੀ, ਸ੍ਰੀ ਹਰਬੰਸ ਸਿੰਘ, ਸ੍ਰੀ ਬਲਦੇਵ ਸਿੰਘ, ਸ੍ਰੀ ਜਰਨੈਲ ਸਿੰਘ, ਸ੍ਰੀ ਦੇਸ ਰਾਜ, ਸ੍ਰੀ ਸੁਰਜੀਤ ਲਾਲ, ਸ੍ਰੀ ਪ੍ਰਦੀਪ ਕੁਮਾਰ, ਸ੍ਰੀ ਜਸਵੰਤ ਰਾਏ ਕਾਲਾ, ਸ੍ਰੀ ਮਦਨ ਲਾਲ, ਸ੍ਰੀ ਹਰਬੰਸ ਲਾਲ, ਸ੍ਰੀਮਤੀ ਸੁਰਿੰਦਰ ਕੌਰ, ਸ੍ਰੀਮਤੀ ਜਸਪ੍ਰੀਤ ਕੌਰ, ਸ੍ਰੀਮਤੀ ਭੋਲੀ ਬੈਂਸ, ਸ੍ਰੀ ਲਾਲੀ ਰਾਮ ਬੈਂਸ, ਸ੍ਰੀ ਅਮਨ ਕੁਮਾਰ, ਸ੍ਰੀਮਤੀ ਨਛੱਤਰ ਕੌਰ, ਸ੍ਰੀਮਤੀ ਵੀਨਾ ਕੁਮਾਰੀ, ਸ੍ਰੀਮਤੀ ਗੁਰਪਾਲ ਕੌਰ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।

Related posts

Leave a Reply