LATEST.. ਗੜ੍ਹਦੀਵਾਲਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਦੁਕਾਨਦਾਰਾਂ ਦੇ ਹੱਕ ‘ਚ ਕੀਤਾ ਰੋਸ ਪ੍ਰਦਰਸ਼ਨ


ਗੜ੍ਹਦੀਵਾਲਾ,7 ਮਈ (ਚੌਧਰੀ /ਯੋਗੇਸ਼ ਗੁਪਤਾ) : ਗੜ੍ਹਦੀਵਾਲਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਦੁਕਾਨਦਾਰਾਂ ਦੇ ਹੱਕ ਵਿਚ ਜ਼ਿਲਾ ਜੁਆਇੰਟ ਸਕੱਤਰ ਸਵਤੰਤਰ ਕੁਮਾਰ ਬੰਟੀ ਤੇ ਜੁਆਇੰਟ ਸਕੱਤਰ ਪੰਜਾਬ ਕਿਸਾਨ ਸੈੱਲ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਹਰਮੀਤ ਸਿੰਘ ਔਲਖ ਨੇ ਕਿਹਾ ਕਿ ਆਮ ਲੋਕ ਜਿਥੇ ਪਹਿਲਾਂ ਹੀ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਉੱਥੇ ਸਰਕਾਰਾਂ ਵੀ ਕੁਝ ਨਹੀਂ ਕਰ ਰਹੀਆਂ ਉਲਟਾ ਦੁਕਾਨਾਂ ਬੰਦ ਕਰਵਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਬੇਸ਼ੱਕ ਘੱਟ ਸਮੇਂ ਵਾਸਤੇ ਪਰ ਸਾਰੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਤਾਂ ਜੋ ਲੋਕ ਆਪਣੇ ਘਰਾਂ ਦੇ ਗੁਜ਼ਾਰੇ ਤੇ ਹੋਰ ਖਰਚਿਆਂ ਤੋਂ ਤੰਗ ਨਾ ਹੋਣ,ਉਨ੍ਹਾਂ ਕਿਹਾ ਕਿ ਸਰਕਾਰ ਦੁਕਾਨਦਾਰਾਂ ਨਾਲ ਵੀ ਮਤਰੇਈ ਮਾਂ ਵਾਲਾ ਵਿਹਾਰ ਕਰ ਰਹੀ ਹੈ। ਇਸ ਦੌਰਾਨ ਪ੍ਰੋ ਸ਼ਾਮ ਸਿੰਘ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਣ। ਬਲੌਕ ਦੇ ਯੂਥ ਆਗੂ ਗੁਰਮੁੱਖ ਸਿੰਘ ਵੱਲੋਂ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਦੁਕਾਨਦਾਰਾਂ ਤੇ ਆਮ ਲੋਕਾਂ ਦੇ ਨਾਲ ਖੜ੍ਹੀ ਹੈ। ਇਸ ਦੌਰਾਨ ਸੀਨੀਅਰ ਯੂਥ ਆਗੂ ਕੁਲਦੀਪ ਸਿੰਘ ਮਿੰਟੂ, ਪਰਮਜੀਤ ਸਿੰਘ ਚੱਢਾ, ਤਰਸੇਮ ਸਿੰਘ ਟਾਂਡਾ, ਸੁਰਿੰਦਰਪਾਲ, ਅਮਰਜੀਤ ਸਿੰਘ ਕੇਸ਼ੋਪੁਰ, ਸਿਮਰਜੀਤ ਸਿੰਘ ਸਿੰਮੂ, ਰਾਮ, ਹਰਪ੍ਰੀਤ ਸਿੰਘ, ਲਾਲਾ ਨੰਗਲ ਦਾਤਾ, ਨਵਦੀਪ ਠਾਕੁਰ, ਨੰਦ ਤੇ ਹੋਰ ਅਨੇਕਾਂ ਦੁਕਾਨਦਾਰ ਮੌਜੂਦ ਸਨ ।

Related posts

Leave a Reply