LATEST.. ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ(ਰਜਿ)11 ਮਈ ਨੂੰ ਦੇਵੇਗੀ ਨਿਗਰਾਨ ਇੰਜਨੀਅਰ ਹਲਕਾ ਹੁਸ਼ਿਆਰਪੁਰ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ


ਹੁਸ਼ਿਆਰਪੁਰ 6 ਮਈ (ਚੌਧਰੀ ) : ਅੱਜ ਮਿਤੀ 06 ਮਈ ਨੂੰ ਜਲ ਸਪਲਾਈ ਅਤੇ ਵਰਕਰਜ਼ ਯੂਨੀਅਨ (ਰਜਿ )ਜ਼ਿਲ੍ਹਾ ਕਮੇਟੀ ਦੀ ਜ਼ਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਦੀ ਅਗਵਾਈ ਵਿਚ ਮੀਟਿੰਗ ਹੋਈ।ਇਸ ਮੌਕੇ ਆਗੂਆਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲ ਸਪਲਾਈ ਵਿਭਾਗ ਦੇ ਵਿਚ ਪਿਛਲੇ ਲੰਬੇ ਸਮੇਂ ਤੋਂ ਠੇਕਾ ਵਰਕਰ ਪਿਛਲੇ 10/15 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ।ਪਰ ਪੂਰੇ ਪੰਜਾਬ ਦੇ ਕਿਸੇ ਜ਼ਿਲ੍ਹੇ ਦੇ ਵਿੱਚ ਵੀ ਇਨ੍ਹਾਂ ਠੇਕਾ ਵਰਕਰਾਂ ਦੀਆਂ ਤਨਖਾਹਾਂ ਦੇ ਵਿੱਚ ਇਕਸਾਰਤਾ ਨਹੀਂ ਹੈ ਅਤੇ ਵਰਕਰਾਂ ਤੋਂ ਪੰਜ ਪੰਜ ਪੋਸਟਾਂ ਦਾ ਕੰਮ ਲਿਆ ਜਾ ਰਿਹਾ ਹੈ ਪਰ ਤਨਖਾਹ ਇੱਕ ਵੀ ਪੋਸਟ ਦੀ ਬਰਾਬਰ ਨਹੀਂ ਦਿੱਤੀ ਜਾ ਰਹੀ ਅਤੇ ਨਿਗੂਣੀਆਂ ਤਨਖ਼ਾਹਾਂ ਦੇ ਵਿੱਚ ਕੋਰੋਨਾ ਵਰਗੀ ਮਹਾਂਮਾਰੀ ਦੌਰਾਨ ਇਨ੍ਹਾਂ ਵਰਕਰਾਂ ਦੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਹੋ ਰਿਹਾ ਹੈ ।
ਇਨ੍ਹਾਂ ਮੰਗਾਂ ਦੇ ਸਬੰਧ ‘ਚ ਪਿਛਲੀ ਦਿਨੀਂ ਜਥੇਬੰਦੀ ਵੱਲੋਂ ਨਿਗਰਾਨ ਇੰਜੀਨੀਅਰ ਹਲਕਾ ਹੁਸ਼ਿਆਰਪੁਰ ਨੂੰ ਮੰਗ ਪੱਤਰ ਦਿੱਤਾ ਸੀ ਕਿ ਜਥੇਬੰਦੀ ਦੇ ਨਾਲ ਮੀਟਿੰਗ ਕਰਕੇ ਵਰਕਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਨਿਗਰਾਨ ਇੰਜੀਨੀਅਰ ਹਲਕਾ ਹੁਸ਼ਿਆਰਪੁਰ ਵੱਲੋਂ ਨਾ ਤਾਂ ਕਿਸੇ ਵੀ ਮੰਗਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਨਾ ਹੀ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾ ਰਿਹਾ ਹੈ। ਜਿਸ ਕਰਕੇ ਸਾਰੇ ਠੇਕਾ ਵਰਕਰਾਂ ਦੇ ਮਨ ਦੇ ਵਿੱਚ ਭਾਰੀ ਰੋਸ ਹੈ। ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਬਾਕੀ ਜ਼ਿਲ੍ਹਿਆਂ ਦੇ ਬਰਾਬਰ ਵਰਕਰਾਂ ਦੀਆਂ ਤਨਖਾਹਾਂ ਵਿਚ ਇਕਸਾਰਤਾ ਲਿਆਈ ਜਾਵੇ ਪਰ ਨਿਗਰਾਨ ਇੰਜੀਨੀਅਰ ਵੱਲੋਂ ਇਨ੍ਹਾਂ ਮੰਗਾਂ ਦੇ ਸਬੰਧੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਾ ਹੀ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾ ਰਿਹਾ ਹੈ।ਜਿਸ ਕਰਕੇ ਆਗੂਆਂ ਨੇ ਨਿਗਰਾਨ ਇੰਜਨੀਅਰ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਨੋਟਿਸ ਦਿੱਤਾ ਕਿ ਜੇਕਰ ਵਰਕਰਾਂ ਦੀਆਂ ਮੰਗਾਂ ਅਤੇ ਤਨਖਾਹਾਂ ਦੇ ਸੰਬੰਧ ਵਿਚ ਜਥੇਬੰਦੀ ਨਾਲ ਮੀਟਿੰਗ ਕਰਕੇ ਕੋਈ ਠੋਸ ਹੱਲ ਨਾ ਕੀਤਾ ਤਾਂ 11 ਮਈ ਨੂੰ ਸਾਰੇ ਠੇਕਾ ਵਰਕਰ ਨਿਗਰਾਨ ਇੰਜਨੀਅਰ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ।ਜਿਸ ਵਿੱਚੋਂ ਨਿਕਲਣ ਵਾਲੇ ਸਿੱਟਿਆਂ ਦੀ ਸਾਰੀ ਜ਼ਿੰਮੇਵਾਰੀ ਨਿਗਰਾਨ ਇੰਜਨੀਅਰ ਹਲਕਾ ਹੁਸ਼ਿਆਰਪੁਰ ਅਤੇ ਵਿਭਾਗ ਦੀ ਮੈਨੇਜਮੈਂਟ ਦੀ ਹੋਵੇਗੀ।ਇਸ ਮੌਕੇ ਹਾਜ਼ਰ ਸਾਥੀ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਗੜਦੀਵਾਲਾ,ਜ਼ਿਲਾ ਜੁਆਇੰਟ ਸਕੱਤਰ ਮਨਜੀਤ ਸਿੰਘ ਮੁਕੇਰੀਆਂ,ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਟਾਂਡਾ ,ਜ਼ਿਲ੍ਹਾ ਸਟੇਜ ਸਕੱਤਰ ਸੁਪਿੰਦਰ ਸਿੰਘ ਹੁਸ਼ਿਆਰਪੁਰ , ਜ਼ਿਲ੍ਹਾ ਮੀਤ ਪ੍ਰਧਾਨ ਸੰਦੀਪ ਕੁਮਾਰ ਗੜਦੀਵਾਲ , ਜ਼ਿਲ੍ਹਾ ਮੀਤ ਪ੍ਰਧਾਨ ਪ੍ਰਦੀਪ ਖੱਖ ਟਾਂਡਾ,ਰਣਦੀਪ ਸਿੰਘ ਧਨੋਆ ਜ਼ਿਲ੍ਹਾ ਆਡੀਟਰ ਹਾਜ਼ਰ ਸਨ

Related posts

Leave a Reply