LATEST : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵੱਲੋਂ 24 ਜੁਲਾਈ ਤਕ ਛੁੱਟੀ ਐਲਾਨੀ ਗਈ

ਮਾਨਸਾ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵੱਲੋਂ ਸਰਕਾਰੀ ਸਕੂਲ ਖੈਰਾ ਖੁਰਦ ਵਿਖੇ 24 ਜੁਲਾਈ, 2023 ਤਕ ਛੁੱਟੀ ਐਲਾਨੀ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਦੀ ਰਿਪੋਰਟ ’ਤੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖੁਰਦ ਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਨੂੰ ਨਵਾਂ ਰਾਹਤ ਕੈਂਪ ਐਲਾਨਦੇ ਹੋਏ ਦੋਨੋ ਸਕੂਲ ਇੱਕੋ ਇਮਾਰਤ ‘ਚ ਹੋਣ ਕਾਰਨ ਛੁੱਟੀ ਐਲਾਨ ਕੀਤੀ ਗਈ ਹੈ।

Related posts

Leave a Reply