LATEST: ਡਾਕਟਰਾਂ ਦੇ ਰੋਹ ਨੂੰ ਵੇਖਦਿਆਂ ਪੁਲਿਸ ਪ੍ਰਸ਼ਾਸਨ ਝੁਕਿਆ, ਹਸਪਤਾਲ ਨੂੰ ਲਿਖਤੀ ਰੂਪ ਵਿੱਚ ਸੁਰੱਖਿਆ ਮੁਹੱਈਆ ਕਰਵਾਈ

ਅੰਮ੍ਰਿਤਸਰ (ਮਾਨ ) : ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਡਾਕਟਰ ਤੇ  ਗੋਲੀ ਚੱਲਣ ਤੋਂ ਬਾਅਦ ਹੜਤਾਲ ‘ਤੇ ਗਏ ਕਰਮਚਾਰੀਆਂ ਅਤੇ ਡਾਕਟਰਾਂ ਦੇ ਰੋਹ ਨੂੰ ਵੇਖਦਿਆਂ ਪੁਲਿਸ ਪ੍ਰਸ਼ਾਸਨ ਝੁਕ ਗਿਆ ਹੈ। ਪੁਲਿਸ ਪ੍ਰਸ਼ਾਸਨ ਪਿਛਲੇ 2 ਦਿਨਾਂ ਤੋਂ ਲਿਖਤੀ ਰੂਪ ਵਿੱਚ ਸੁਰੱਖਿਆ ਨਾ ਦੇਣ ਦਾ ਬਹਾਨਾ ਬਣਾ ਰਿਹਾ ਸੀ। ਅੱਜ ਦੀ ਹੜਤਾਲ ਦੇ ਮੱਦੇਨਜ਼ਰ ਪੁਲਿਸ ਨੇ ਹਸਪਤਾਲ ਨੂੰ ਲਿਖਤੀ ਰੂਪ ਵਿੱਚ ਸੁਰੱਖਿਆ ਮੁਹੱਈਆ ਕਰਵਾਈ ਹੈ।

ਸਿਵਲ ਸਰਜਨ ਡਾ: ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ  ਲਿਖਤੀ ਤੌਰ ਤੇ ਇੱਕ ਪੱਤਰ ਭੇਜਿਆ ਗਿਆ ਹੈ। ਇਸ ਸਬੰਧੀ ਉਹ ਸਿਹਤ ਵਿਭਾਗ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨਾਲ ਵੀ ਗੱਲਬਾਤ ਕਰ ਰਿਹਾ ਹੈ। ਐਸੋਸੀਏਸ਼ਨ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ ਨੇ ਕਿਹਾ ਕਿ ਹੜਤਾਲ ਮੰਗਲਵਾਰ ਤੋਂ ਖਤਮ ਹੋ ਜਾਵੇਗੀ ਪਰ ਪੁਲਿਸ ਨੂੰ ਉਕਤ ਗੁੰਡਾ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਕਰਮਚਾਰੀ ਜਾਂ ਡਾਕਟਰ ਨਾਲ ਅਜਿਹੀ ਘਟਨਾ ਨਾ ਵਾਪਰੇ।

Related posts

Leave a Reply