LATEST : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ 142 ਸ਼ਰਧਾਲੂਆਂ ਲਈ ਬੇਹਤਰੀਨ ਉਪਰਾਲੇ

ADESH PARMINDER SINGH
CANADIAN DOABA TIMES

-ਕੋਵਿਡ ਕੇਅਰ ਸੈਂਟਰਾਂ ‘ਚ ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ
-ਕਿਹਾ, ਸੈਂਟਰਾਂ ‘ਚ ਸ਼ਰਧਾਲੂਆਂ ਦੀ ਸੁਵਿਧਾ ਲਈ ਹਨ ਹਰ ਜ਼ਰੂਰੀ ਪ੍ਰਬੰਧ
-ਸ਼ਰਧਾਲੂਆਂ ਦੇ ਠਹਿਰਨ, ਖਾਣੇ ਅਤੇ ਸਿਹਤ ਜਾਂਚ ਸਬੰਧੀ ਕੀਤੀ ਗਈ ਵਿਸ਼ੇਸ਼ ਵਿਵਸਥਾ
ਹੁਸ਼ਿਆਰਪੁਰ, 30 ਅਪ੍ਰੈਲ :
ਪੰਜਾਬ ਸਰਕਾਰ ਦੇ ਯਤਨਾਂ ਨਾਲ ਤਖਤ ਸ਼੍ਰੀ ਹਜੂਰ ਸਾਹਿਬ ਤੋਂ ਵਾਪਸ ਆਏ ਜ਼ਿਲ•ੇ ਦੇ 142 ਸ਼ਰਧਾਲੂਆਂ ਨੂੰ ਹੁਸ਼ਿਆਰਪੁਰ ਦੇ ਕੋਵਿਡ ਕੇਅਰ ਸੈਂਟਰਾਂ ਰਿਆਤ ਬਾਹਰਾ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਹਰ ਜ਼ਰੂਰੀ ਸੁਵਿਧਾ ਉਪਲਬੱਧ ਕਰਵਾਈ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਨ•ਾਂ ਸੈਂਟਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਮੈਡੀਕਲ ਚੈਕਅੱਪ ਕੀਤਾ ਜਾ ਰਿਹਾ ਹੈ ਅਤੇ ਸਾਰੇ ਸ਼ਰਧਾਲੂਆਂ ਦੇ ਸੈਂਪਲ ਵੀ ਲਏ ਗਏ ਹਨ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਰਧਾਲੂਆਂ ਦੇ ਰਹਿਣ ਅਤੇ ਖਾਣੇ ਦੀ ਵਿਸ਼ੇਸ਼ ਵਿਵਸਥਾ ਵੀ ਕੀਤੀ ਗਈ ਹੈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਪੌਸ਼ਟਿਕ ਭੋਜਨ ਦੇ ਨਾਲ-ਨਾਲ ਫ਼ਲ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਉਨ•ਾਂ ਦੇ ਰਹਿਣ ਲਈ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ, ਤਾਂ ਜੋ ਉਨ•ਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੇ ਨਾਲ ਹੀ ਸਿਹਤ ਵਿਭਾਗ ਵਲੋਂ ਮੈਡੀਕਲ ਸਟਾਫ ਵੀ ਤਾਇਨਾਤ ਹੈ, ਤਾਂ ਜੋ ਉਨ•ਾਂ ਦੀ ਸਿਹਤ ਦੀ ਪੂਰੀ ਨਿਗਰਾਨੀ ਰੱਖੀ ਜਾ ਸਕੇ।
ਅੱਜ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ‘ਤੇ ਐਸ.ਡੀ.ਐਮ ਸ਼੍ਰੀ ਅਮਿਤ ਮਹਾਜਨ ਨੇ ਇਨ•ਾਂ ਸੈਂਟਰਾਂ ਦਾ ਦੌਰਾ ਕਰਕੇ ਇਥੇ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ।

ਉਨ•ਾਂ ਸ਼ਰਧਾਲੂਆਂ ਦੇ ਰਹਿਣ, ਖਾਣੇ ਦੇ ਨਾਲ-ਨਾਲ ਸਿਹਤ ਚੈਕਅੱਪ ਸਬੰਧੀ ਪ੍ਰਬੰਧਾਂ ਨੂੰ ਵੀ ਦੇਖਿਆ ਅਤੇ ਕਿਹਾ ਕਿ ਸਾਰੇ ਸ਼ਰਧਾਲੂਆਂ ਨੇ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਸ਼ਲਾਘਾ ਕੀਤੀ ਹੈ। ਉਨ•ਾਂ ਕਿਹਾ ਕਿ ਸ਼ਰਧਾਲੂਆਂ ਦੇ ਆਰਾਮਦਾਇਕ ਠਹਿਰਾਵ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  

Related posts

Leave a Reply