LATEST : ਨਿਊਯਾਰਕ ’ਚ ਸਿੱਖ ਪੁਲਿਸ ਮੁਲਾਜ਼ਮਾਂ ਦੇ ਦਾੜ੍ਹੀ ਰੱਖਣ ’ਤੇ ਪਾਬੰਦੀ : ਕਾਲਕਾ

ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਨੁਸਾਰ  ਨਿਊਯਾਰਕ ’ਚ ਸਿੱਖਾਂ ਨੂੰ ਧਾਰਮਿਕ ਨਿਯਮਾਂ ਦੀ ਪਾਲਣਾ ਕਰਨ ਤੋਂ ਰੋਕਿਆ ਜਾ ਰਿਹਾ ਹੈ। ਨਿਊਯਾਰਕ ’ਚ ਸਿੱਖ ਪੁਲਿਸ ਮੁਲਾਜ਼ਮਾਂ ਦੇ ਦਾੜ੍ਹੀ ਰੱਖਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ।

ਡੀਐੱਸਜੀਐੱਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਇਸ ਮਾਮਲੇ ’ਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ’ਚ ਸਿੱਖਾਂ ਨੇ ਖੇਤੀ, ਵਪਾਰ, ਵਿਗਿਆਨ ਸਮੇਤ ਹੋਰ ਖੇਤਰਾਂ ’ਚ ਮਹੱਤਵਪੂਰਨ ਪ੍ਰਾਪਤੀ ਕੀਤੀ ਹੈ ਤੇ ਉੱਥੋਂ ਦੇ ਅਰਥਚਾਰੇ ਨੂੰ ਵਧਾਉਣ ’ਚ ਵੀ ਮਹੱਤਵਪੂੁਰਨ ਯੋਗਦਾਨ ਦਿੱਤਾ ਹੈ। ਉਨ੍ਹਾਂ ਨੂੰ ਸਿੱਖੀ ਸਰੂਪ ਧਾਰਨ ਕਰਨ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਵਿਦੇਸ਼ ਮੰਤਰੀ ਤੋਂ ਮਿਲਣ ਦਾ ਸਮਾਂ ਮੰਗਿਆ ਗਿਆ। ਹੈ।

ਉਨ੍ਹਾਂ ਨੇ ਸਿੰਘ ਸਭਾਵਾਂ ਤੇ ਅਮਰੀਕਾ ’ਚ ਸਰਗਰਮ ਹੋਰ ਜਥੇਬੰਦੀਆਂ ਤੋਂ ਇਕਜੁੱਟ ਹੋ ਕੇ ਇਸ ਪਾਬੰਦੀ ਖ਼ਿਲਾਫ਼ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ। 

Related posts

Leave a Reply