LATEST : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਅਲਰਟ, ਭਾਰੀ ਬਾਰਿਸ਼ ਦੀ ਫੇਰ ਸੰਭਾਵਨਾ

ਪੰਜਾਬ : ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਵੀਰਵਾਰ ਸ਼ਾਮ ਨੂੰ ਨਵੇਂ ਸਿਰਿਓਂ ਗੜਬੜ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋ ਰਹੀਆਂ ਹਨ। ਇਸ ਦੌਰਾਨ ਹਨੇਰੀ ਚੱਲਣ ਦੇ ਨਾਲ-ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ।

24 ਮਾਰਚ ਨੂੰ ਗੜਬੜ ਵਾਲੀਆਂ ਪੱਛਮੀ ਪੌਣਾਂ ਦਾ ਅਸਰ ਜ਼ਿਆਦਾ ਹੋਵੇਗਾ।

ਇਸ ਕਾਰਨ ਪੂਰੇ ਪੰਜਾਬ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਨੇਰੀ ਚੱਲ ਸਕਦੀ ਹੈ। ਬਾਰਿਸ਼ ਦੀ ਸੰਭਾਵਨਾ ਹੈ। ਖ਼ਰਾਬ ਮੌਸਮ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

Related posts

Leave a Reply