LATEST: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

ਨਵੀਂ ਦਿੱਲੀ: ਸਕਾਈਮੇਟ ਮੌਸਮ ਅਨੁਸਾਰ ਅੱਜ ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਦੇ ਕੁਝ ਹਿੱਸੇ, ਪੱਛਮੀ ਬੰਗਾਲ, ਸਿੱਕਮ, ਅਸਾਮ ਦੇ ਕੁਝ ਹਿੱਸੇ, ਛੱਤੀਸਗੜ੍ਹ, ਵਿਦਰਭ, ਤੇਲੰਗਾਨਾ ਅਤੇ ਤੱਟਵਰਤੀ ਓਡੀਸ਼ਾ ਦੇ ਵੱਖਰੇ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕਰਨਾਟਕ, ਦੱਖਣੀ ਕੋਂਕਣ ਅਤੇ ਗੋਆ, ਦੱਖਣੀ ਮੱਧ ਮਹਾਰਾਸ਼ਟਰ, ਤੱਟ ਆਂਧਰਾ ਪ੍ਰਦੇਸ਼ ਅਤੇ ਮਰਾਠਵਾੜਾ ਦੇ ਵੱਖ ਵੱਖ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਝਾਰਖੰਡ, ਅੰਦਰੂਨੀ ਓੜੀਸ਼ਾ, ਰਾਇਲਸੀਮਾ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼, ਲਕਸ਼ਦੀਪ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਹਿਮਾਲਿਆ ਦੇ ਕੁਝ ਹਿੱਸਿਆਂ, ਪੰਜਾਬ, ਪੱਛਮੀ ਮੱਧ ਪ੍ਰਦੇਸ਼ ਅਤੇ ਦੱਖਣ-ਪੂਰਬੀ ਰਾਜਸਥਾਨ ਵਿਚ ਹਲਕੀ ਬਾਰਿਸ਼ ਦੇ ਨਾਲ ਹੋਰ ਇਕ ਦੋ ਸਥਾਨਾਂ ਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Related posts

Leave a Reply