ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
– 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ – ਹੁਣ ਤੱਕ 42 ਲੋਕਾਂ ਦੀ ਹੋਈ ਮੌਤ, 19 ਜ਼ਖਮੀ – 377 ਘਰਾਂ ਨੂੰ ਨੁਕਸਾਨ, 770 ਘਰਾਂ ਦਾ ਅੰਸ਼ਕ ਨੁਕਸਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।
Advertisements
ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ਵਿੱਚ 14296, ਰੂਪਨਗਰ ਵਿੱਚ 2200, ਮੋਗਾ ਵਿੱਚ 250, ਲੁਧਿਆਣਾ ਵਿੱਚ 300, ਐਸ.ਏ.ਐਸ.ਨਗਰ ਵਿੱਚ 1400, ਐਸ.ਬੀ.ਐਸ.ਨਗਰ ਵਿੱਚ 200, ਫਤਿਹਗੜ੍ਹ ਸਾਹਿਬ ਵਿੱਚ 600, ਤਰਨਤਾਰਨ ਵਿੱਚ 241, ਜਲੰਧਰ ਵਿੱਚ 670, ਕਪੂਰਥਲਾ ਵਿੱਚ 380, ਫਿਰੋਜ਼ਪੁਰ ਵਿੱਚ 5400, ਸੰਗਰੂਰ ਵਿੱਚ 263, ਫਾਜਿਲਕਾ ਵਿੱਚ 17 ਅਤੇ ਮਾਨਸਾ ਜ਼ਿਲ੍ਹੇ ਵਿੱਚ 1069 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
Advertisements
ਬੁਲਾਰੇ ਨੇ ਦੱਸਿਆ ਕਿ 26 ਜੁਲਾਈ ਸਵੇਰੇ 8 ਵਜੇ ਤੱਕ ਸੂਬੇ ਦੇ 1472 ਪਿੰਡ ਹਾਲੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1478 ਲੋਕ ਰਹਿ ਰਹੇ ਹਨ।
Advertisements
Advertisements
ਮੌਜੂਦਾ ਸਮੇਂ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।
ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਰੂਪਨਗਰ ਵਿੱਚ 3, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਵਿੱਚ 2-2, ਐਸ.ਏ.ਐਸ. ਨਗਰ ਵਿੱਚ 8, ਫਰੀਦੀਕੋਟ ਅਤੇ ਜਲੰਧਰ ਵਿੱਚ 3-3, ਪਟਿਆਲਾ ਵਿੱਚ 10, ਸੰਗਰੂਰ ਵਿੱਚ 4, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ ਅਤੇ ਲੁਧਿਆਣਾ ਵਿੱਚ 1-1 ਵਿਅਕਤੀ ਸ਼ਾਮਲ ਹਨ। ਇਸੇ ਤਰ੍ਹਾਂ ਹੜ੍ਹਾਂ ਕਾਰਨ 19 ਵਿਅਕਤੀ ਜ਼ਖ਼ਮੀ ਹੋਏ ਹਨ।
ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ ਜਦਕਿ 770 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ।
ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿੱਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।
ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 425 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 194 ਮੈਡੀਕਲ ਕੈਂਪ ਲਗਾਏ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। —–
(no title) by Adesh Parminder Singh
February 5, 2025 ਹੁਸ਼ਿਆਰਪੁਰ, 5 ਫਰਵਰੀ : ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਚਲਾਏ ਗਰੀਨ ਸਕੂਲ ਪ੍ਰੋਗਰਾਮ ਤਹਿਤ
Deputy District Education Officer Visited Primary Teachers’ Training by Adesh Parminder Singh
February 5, 2025 Hoshiarpur (CDT NEWS ): The Deputy District Education Officer (Elementary Education), Sukhwinder Singh, recently visited the ongoing training sessions
Delhi Assembly Elections: Arvind Kejriwal Predicts Over 60 Seats, Calls for Women’s Active Participation by Adesh Parminder Singh
February 4, 2025 ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਮਹੱਤਵਪੂਰਨ ਬਿਆਨ ਦਿੱਤਾ ਹੈ।
ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ by Adesh Parminder Singh
February 4, 2025 ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 4 ਫਰਵਰੀ: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਵਰਗੀ ਆਵਾਜ਼ ਸੁਣਨ ਉਪਰੰਤ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ। ਸੀਪੀ ਭੁੱਲਰ ਨੇ…
ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ by Adesh Parminder Singh
February 4, 2025 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੋਂ ਆਉਣ ਵਾਲੀਆਂ ਵਸਤਾਂ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਦਾ ਫੈਸਲਾ ਕੀਤਾ ਹੈ। ਮੈਕਸੀਕੋ ਤੋਂ ਆਉਣ ਵਾਲੇ ਸਮਾਨ ‘ਤੇ ਵੀ 25 ਪ੍ਰਤੀਸ਼ਤ ਟੈਰਿਫ ਲਗਾਇਆ ਗਿਆ ਹੈ। ਚੀਨ ‘ਤੇ 10 ਪ੍ਰਤੀਸ਼ਤ ਟੈਰਿਫ ਲਗਾਇਆ ਗਿਆ ਹੈ।
ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੁਆਰਾ ‘EAGLE GROUP’ ਦਾ ਗਠਨ ਇੱਕ ਸਰਗਰਮ ਕਦਮ, ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ by Adesh Parminder Singh
February 4, 2025 ਦਿੱਲੀ ਵਿਧਾਨਸਭਾ ਚੋਣਾਂ ਦੌਰਾਨ ਕਾਂਗਰਸ ਨੇ ਚੋਣੀ ਗੜਬੜੀਆਂ ‘ਤੇ ਸਖ਼ਤ ਨਜ਼ਰ ਰੱਖਣ ਲਈ ਨੇਤਾਵਾਂ ਅਤੇ ਵਿਸ਼ੇਸ਼ਜ਼ਾਂ ਦੀ ਇੱਕ ਵਿਸ਼ੇਸ਼ ਕਾਰਜ ਸਮੂਹ ‘ਈਗਲ ਗਰੁੱਪ’ ਦਾ ਗਠਨ ਕੀਤਾ ਹੈ। ਪਾਰਟੀ ਦੁਆਰਾ ਜਾਰੀ ਇੱਕ ਪੱਤਰ ਵਿੱਚ ਦੱਸਿਆ ਗਿਆ ਹੈ
5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ by Adesh Parminder Singh
February 4, 2025 ਇਸ ਦਿਨ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ, ਅਤੇ ਬੋਰਡ ਅਤੇ ਨਿਗਮਾਂ ਵਿੱਚ ਵਿਸ਼ੇਸ਼ ਛੁੱਟੀ (ਪੇਡ) ਰਹੇਗੀ।
ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ by Adesh Parminder Singh
February 4, 2025 ਬਠਿੰਡਾ ਚ ਜ਼ਮੀਨੀ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਗੋਲੀਬਾਰੀ ਹੋਈ, ਜਿਸ ਵਿੱਚ ਤਿੰਨ ਲੋਕ ਜ਼ਖ਼ਮੀ ਹੋ ਗਏ। ਘਟਨਾ ਵੇਲੇ ਅਮਰੀਕ ਸਿੰਘ, ਗੁਰਜੀਤ ਸਿੰਘ ਅਤੇ ਵਰਿੰਦਰ ਸਿੰਘ ਆਪਣੇ ਖੇਤ ਵਿੱਚ ਬੈਠੇ ਸਨ।
ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ by Adesh Parminder Singh
February 4, 2025 The Punjab Government, led by Chief Minister S. Bhagwant Singh Mann, has distributed ₹3368.89 crore as pension to 22.68 elderly beneficiaries until December 2024.
Punjab Police Promotions : 727 Personnel Elevated by DIG Sidhu by Adesh Parminder Singh
February 2, 2025 n a significant move to boost the morale of police personnel, Deputy Inspector General (DIG) of Patiala Range, Mandeep Singh Sidhu, promoted
ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ by Adesh Parminder Singh
February 2, 2025 ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ ਚੰਡੀਗੜ੍ਹ, 2 ਫਰਵਰੀ (CDTNEWS) ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ…
ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਮੈਨੂੰ ਵਿਦੇਸ਼ ਜਾ ਕੇ ਸ਼ਰਮ ਆਉਂਦੀ ਐ, ਦਿੱਲੀ ਚ ਬੁਨਿਆਦੀ ਸਹੂਲਤਾਂ ਦੀ ਘਾਟ by Adesh Parminder Singh
February 2, 2025 ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਆਮ ਆਦਮੀ ਪਾਰਟੀ (AAP) ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਇਹ ਮੰਨਣ ਵਿੱਚ ਸ਼ਰਮ ਆਉਂਦੀ ਹੈ
LATEST NEWS: ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖਾਈ ਵਿੱਚ ਡਿੱਗੀ, 7 ਲੋਕਾਂ ਸਮੇਤ 2 ਔਰਤਾਂ ਦੀ ਮੌਤ, 20 ਜ਼ਖ਼ਮੀ by Adesh Parminder Singh
February 2, 2025 ਅਹਿਮਦਾਬਾਦ : ਗੁਜਰਾਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਡਾਂਗ ਜ਼ਿਲ੍ਹੇ ਵਿੱਚ ਇੱਕ ਬਸ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਮੌਤ ਹੋਣ…
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this: Like Loading...
Advertisements
Advertisements
Advertisements
Advertisements
Advertisements
Advertisements