LATEST : ਪੰਜਾਬ ਵਿੱਚ ਅਗਲੇ 12 ਘੰਟਿਆਂ ਦੌਰਾਨ ਹਨ੍ਹੇਰੀ, ਤੂਫ਼ਾਨ ਅਤੇ ਭਾਰੀ ਮੀਂਹ ਦਾ ਅਲਰਟ

ਚੰਡੀਗੜ੍ਹ : ਪੰਜਾਬ ਵਿੱਚ ਅਗਲੇ 12 ਘੰਟਿਆਂ ਦੌਰਾਨ ਹਨ੍ਹੇਰੀ, ਤੂਫ਼ਾਨ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਹ ਅਲਰਟ ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ ਨੇ ਜਾਰੀ ਕੀਤਾ ਹੈ। ਐਨਡੀਐਮਏ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦੀਆਂ ਗਤੀਵਿਧੀਆਂ ਦੇਖੀਆਂ ਜਾ ਸਕਦੀਆਂ ਹਨ।

NDMA ਨੇ ਅਗਲੇ 3 ਘੰਟਿਆਂ ਦੌਰਾਨ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਰੂਪਨਗਰ, ਮੋਹਾਲੀ ਸੰਗਰੂਰ, ਨਵਾਂਸ਼ਹਿਰ ਅਤੇ ਤਰਨਤਾਰਨ ਲਈ ਖਰਾਬ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

ਇਸ ਤੋਂ ਇਲਾਵਾ ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਅਰੁਣਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਅੰਦਰੂਨੀ ਤਾਮਿਲਨਾਡੂ ਅਤੇ ਦੱਖਣੀ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ‘ਚ ਵੀ ਬਰਫਬਾਰੀ ਦੀ ਸੰਭਾਵਨਾ ਹੈ।

Related posts

Leave a Reply