LATEST: ਫ਼ਰਦ ਸੇਵਾ ਹੁਣ ਸੇਵਾ ਕੇਂਦਰਾਂ ਵਿਚ ਉਪਲਬਧ : ਡਿਪਟੀ ਕਮਿਸ਼ਨਰ ਸੋਨਾਲੀ ਗਿਰੀ

ਫ਼ਰਦ ਸੇਵਾ ਹੁਣ ਸੇਵਾ ਕੇਂਦਰਾਂ ਵਿਚ ਉਪਲਬਧ : ਡਿਪਟੀ ਕਮਿਸ਼ਨਰ
 
ਰੂਪਨਗਰ   20 ਅਪ੍ਰੈਲ :
 ਫ਼ਰਦ ਸੇਵਾ ਹੁਣ ਈ-ਸੇਵਾ ਪੰਜਾਬ ਪੋਰਟਲ ਰਾਹੀਂ ਸੇਵਾ ਕੇਂਦਰਾਂ ਵਲੋਂ ਉਪਲਬਧ ਕਰਵਾਏ ਜਾਣ ਦੀ ਸ਼ੁਰੂਆਤ ਹੋ ਚੁੱਕੀ ਹੈ।ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ,ਰੂਪਨਗਰ ਨੇ ਦੱਸਿਆ ਕਿ ਪ੍ਰਾਰਥੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾ ਕੇ 20 ਰੁਪਏ ਫ਼ੀਸ ਸਹਿਤ ਹੁਣ ਸੇਵਾ ਕੇਂਦਰਾਂ ਵਿਚ ਫ਼ਰਦ ਦੀ ਕਾਪੀ ਅਪਲਾਈ ਕਰ ਸਕਦੇ ਹਨ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ, ਸੇਵਾ ਕੇਂਦਰ ਅਤੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਖੇ ਇਹ ਫ਼ਰਦ ਸੇਵਾ ਉਪਲਬਧ ਹੈ।

Related posts

Leave a Reply