Latest : ਬਿਜਲੀ ਮੁਲਾਜ਼ਮਾਂ ਵਲੋਂ ਸਰਕਲ ਦਫ਼ਤਰ ਅੱਗੇ ਰੋਸ ਧਰਨਾ

ਮੰਗਾਂ ਲਾਗੂ ਕਰਾਉਣ ਲਈ ਜੁਆਇੰਟ ਫੋਰਮ ਦੇ ਸੱਦੇ ‘ਤੇ  ਬਿਜਲੀ ਮੁਲਾਜ਼ਮਾਂ ਵਲੋਂ ਸਰਕਲ ਦਫ਼ਤਰ ਅੱਗੇ ਰੋਸ ਧਰਨਾ
HOSHIARPUR (ADESH PARMINDER SINGH, SATWINDER SINGH)
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵਲੋਂ ਪਿਛਲੇ ਸਮੇਂ ਅੰਦਰ ਮੰਨੀਆਂ ਮੰਗਾਂ ਲਾਗੂ ਨਰ ਕਰਨ ਦੇ ਰੋਸ ਵਿੱਚ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਰਾਜ ਬਿਜਲੀ ਬੋਰਡ ਦੇ ਸੱਦੇ ‘ਤੇ ਸਰਕਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ।

 

ਧਰਨੇ ਨੂੰ ਸੰਬੋਧਨ ਕਰਦਿਆਂ ਜੁਆਇੰਟ ਫੋਰਮ ਦੇ ਮੈਂਬਰ ਸਾਥੀ ਜੈਲ ਸਿੰਘ, ਸਾਥੀ ਵਿਜੇ ਕੁਮਾਰ ਸ਼ਰਮਾ ਤੇ ਸਾਥੀ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਸਰਕਾਰ ਤੇ ਪਾਵਰਕਾਮ ਮੈਨੇਜ਼ਮੈਂਟ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਲਾਪ੍ਰਵਾਹ ਹੋਈ ਪਈ ਹੈ। ਸਰਕਾਰ ਤੇ ਮੈਨੇਜ਼ਮੈਂਟ ਦਾ ਰਵੱਈਆ ਮੁਲਾਜ਼ਮ ਵਿਰੋਧੀ ਹੋਣ ਕਾਰਨ ਮੁਲਾਜ਼ਮਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਮੈਨੇਜ਼ਮੈਂਟ ਵਲੋਂ ਪਿਛਲੇ ਸਮੇਂ ਵਿੱਚ ਮੰਨੀਆਂ ਮੰਗਾਂ ਪੇਅ ਬੈਂਡ ਵਿੱਚ11/2011 ਤੋਂ ਵਾਧਾ ਦੇਣ, ਰੋਪੜ ਤੇ ਬਠਿੰਡਾ ਥਰਮਲ ਪਲਾਂਟ ਨੂੰ ਮੁੜ ਚਾਲੂ ਕਰਨ, 23 ਸਾਲਾ ਪ੍ਰਮੋਸ਼ਨ ਸਕੇਲ ਬਿਨਾਂ• ਸ਼ਰਤ ਸਭ ਨੂੰ ਦੇਣ, ਤਰਸ ਦੇ ਅਧਾਰ ‘ਤੇ ਨੌਕਰੀਆ ਦੇਣ, ਠੇਕੇਦਾਰੀ ਸਿਸਟਮ ਬੰਦ ਕਰਨ, ਬਰਾਬਰ ਕੰਮ ਤੇ ਬਰਾਬਰ ਤਨਖਾਹ ਦਾ ਫਾਰਮੂਲਾ ਲਾਗੂ ਕਰਨ ਅਤੇ ਨਵੀਂ ਭਰਤੀ ਵਾਲੇ ਮੁਲਾਜ਼ਮਾਂ ਨੂੰ ਬਿਜਲੀ ਯੂਨਿਟਾਂ ਵਿੱਚ ਛੋਟ ਦੇਣ ਆਦਿ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ।

ਉਨ•ਾਂ ਕਿਹਾ ਕਿ ਸਰਕਾਰ ਤੇ ਪਾਵਰਕਾਮ ਮੈਨੇਜ਼ਮੈਂਟ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ਼ ਦਿੱਤੇ ਜਾ ਰਹੇ ਸਰਕਲ ਪੱਧਰੀ ਧਰਨਿਆਂ ਉਪਰੰਤ 2 ਜਨਵਰੀ 2019 ਨੂੰ ਪਟਿਆਲਾ ਹੈਡ ਆਫਿਸ ਵਿਖੇ ਧਰਨਾ ਦਿੱਤਾ ਜਾਵੇਗਾ ਅਤੇ 8-9 ਜਨਵਰੀ 2019 ਦੋ ਰੋਜ਼ਾ ਹੜਤਾਲ ਕੀਤੀ ਜਾਵੇਗੀ।

ਇਸ ਮੌਕੇ ਸਾਥੀ ਪ੍ਰਵੇਸ਼ ਕੁਮਾਰ, ਲਖਵਿੰਦਰ ਸਿੰਘ, ਵਿਜੇ ਕੁਮਾਰ, ਸ਼ੇਰ ਸਿੰਘ, ਯਾਦਵਿੰਦਰ ਸਿੰਘ, ਰਤਨ ਚੰਦ, ਜਗਜੀਤ ਸਿੰਘ,ਇਕਬਾਲ ਸਿੰਘ ਕੋਕਲਾ, ਜਸਵੀਰ ਸਿੰਘ ਰਾਹੀ, ਮਹਿੰਦਰ ਸਿੰਘ, ਚਰਨਜੀਤ ਸਿੰਘ, ਬਲਵੰਤ ਸਿੰਘ, ਰਤਨ ਸਿੰਘ, ਗੁਰਸ਼ਰਨ ਭੱਟੀ ਅਤੇ ਭੁਪਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਸ਼ਹਿਰੀ ਮੰਡਲ ਹੁਸ਼ਿਆਰਪੁਰ ਵਿਖੇ ਲਾਈਨਮੈਨ ਸਾਥੀ ਜਰਨੈਲ ਸਿੰਘ ਅਤੇ ਦੋ ਹੋਰ ਸਾਥੀਆਂ ਵਿਰੁੱਧ ਮਾਡਲ ਟਾਉਨ ਪੁਲਿਸ ਥਾਣਾ ਹੁਸ਼ਿਆਰਪੁਰ ਵਿਖੇ ਦਰਜ਼ ਕੀਤੀ ਐਫ.ਆਈ.ਆਰ. ਦੀ ਨਿੰਦਾ ਕੀਤੀ। ਉਨਾਂ• ਮੁਲਾਜ਼ਮਾਂ ‘ਤੇ ਦਰਜ਼ ਕੀਤੀ ਐਫ.ਆਈ.ਆਰ. ਰੱਦ ਕਰਾਉਣ ਦੀ ਮੰਗ ਲਈ ਲਗਾਤਾਰ ਸੰਘਰਸ਼ ਜਾਰੀ ਰੱਖਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਨਾਲ ਧੱਕਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Related posts

Leave a Reply