LATEST : ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਡਟ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ : ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਡਟ ਗਏ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਮਾਨ  ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਸਰਕਾਰ ਕਾਰਵਾਈ ਕਰ ਰਹੀ ਹੈ। ਓਹਨਾ ਕਿਹਾ ਕਿ ਭਾਨਾ ਸਿੱਧੂ ਲੋਕਾਂ ਦੀ ਮਦਦ ਕਾਰਨ ਚ ਸਰਗਰਮ ਰਹਿੰਦਾ  ਹੈ। ਕਈ ਵਾਰ ਉਹ ਪੰਜਾਬ ਸਰਕਾਰ ਦੀਆਂ  ਗ਼ਲਤ ਨੀਤੀਆਂ ਤੋਂ  ਵੀ ਭਾਵੁਕ ਹੋ ਕੇ ਕੁਝ ਬੋਲਿਆ ਹੋਵੇਗਾ। ਇਸੇ ਕਾਰਨ ਹੁਣ ਸਰਕਾਰ ਭਾਣਾ ਸਿੱਧੂ, ਲੱਖਾ ਸਿਧਾਣਾ ਅਤੇ ਹੋਰ ਸਿਆਸੀ ਆਗੂਆਂ ‘ਤੇ ਝੂਠੇ ਕੇਸ ਦਰਜ ਕਰ ਰਹੀ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ ਕਿਸੇ ਮਾਮਲੇ ‘ਚ ਜ਼ਮਾਨਤ ਮਿਲ ਜਾਂਦੀ ਹੈ ਤਾਂ  ਸਰਕਾਰ ਵਿਅਕਤੀ ਨੂੰ ਕਿਸੇ ਨਾ ਕਿਸੇ ਦੂਜੇ ਫਰਜ਼ੀ ਕੇਸ ਵਿੱਚ ਫਸਾਉਂਦੀ ਹੈ। ਇਸ ਤਰ੍ਹਾਂ ਦਾ ਦਬਾਅ ਜ਼ਿਆਦਾ ਦੇਰ ਨਹੀਂ ਚੱਲੇਗਾ। ਚੰਨੀ ਨੇ ਕਿਹਾ ਕਿ ਜੇਕਰ 26 ਜਨਵਰੀ ਦੇ ਜਸ਼ਨਾਂ ਦੀ ਗੱਲ ਕਰੀਏ ਤਾਂ ਇਸ ਦਿਨ ਮੁੱਖ ਮੰਤਰੀ ਨੂੰ  ਸੂਬੇ ਦੀ ਕਾਨੂੰਨ ਵਿਵਸਥਾ, ਸਰਕਾਰ ਦੀਆਂ ਪ੍ਰਾਪਤੀਆਂ, ਆਰਥਿਕ ਸਥਿਤੀ, ਰੁਜ਼ਗਾਰ ਆਦਿ ‘ਤੇ ਗੱਲ ਕਰਨੀ ਚਾਹੀਦੀ ਹੈ। ਪਰ, ਸੀਐਮ ਭਗਵੰਤ ਮਾਨ ਆਪਣੇ ਪਰਿਵਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਜਾ ਰਹੀਆਂ ਸਨ ।

1000

Related posts

Leave a Reply